ਪੱਤਰ ਪ੍ੇਰਕ, ਰਾਜਪੁਰਾ : ਇਥੋਂ ਨੇੜਲੇ ਭਾਈ ਸਾਹਿਬ ਭਾਈ ਦਇਆ ਸਿੰਘ ਸਕੂਲ 'ਚ ਸ੍ਰੀ ਗੁਰੂ ਅਰਜਨ ਸੇਵਾ ਮਿਸ਼ਨ ਪਟਿਆਲਾ ਵੱਲੋ ਹਰ ਸਾਲ ਦੀ ਤਰਾਂ ਇਸ ਸਾਲ ਵੀ ਧਾਰਮਿਕ ਪ੍ਰੀਖਿਆ ਲਈ ਗਈ। ਜਿਸ ਵਿੱਚ 22 ਵਿਦਿਆਰਥੀਆਂ ਨੇ ਮੈਰਿਟ ਲਿਸਟ 'ਚ ਆਪਣਾ ਨਾਂ ਦਰਜ਼ ਕਰਵਾ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਕੂਲ ਦੇ ਡਾਇਰੈਕਟਰ ਭਰਪੂਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ 'ਚ ਲਈ ਗਈ ਧਾਰਮਿਕ ਪ੍ਰੀਖਿਆ 'ਚ ਸਕੂਲ ਦੇ ਹੀ ਕਰੀਬ 445 ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਨ੍ਹਾਂ 'ਚੋਂ 22 ਵਿਦਿਆਰਥੀਆਂ ਨੇ ਮੈਰਿਟ ਲਿਸਟ ਵਿੱਚ ਆਪਣਾ ਨਾਮ ਦਰਜ ਕਰਵਾਇਆ ਅਤੇ ਬਾਕੀ ਵਿਦਿਆਥੀਆਂ ਨੇ ਵੀ ਚੰਗੇ ਨੰਬਰ ਲੈਕੇ ਇਹ ਧਾਰਮਿਕ ਪ੍ਰੀਖਿਆਂ ਪਾਸ ਕੀਤੀ। ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਮਿਸ਼ਨ ਵੱਲੋ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦਿੱਤੇ ਗਏ। ਜਿਸ ਤੇ ਅੱਜ ਸਕੂਲ ਦੇ ਡਾਇਰੈਕਟਰ ਭਰਪੂਰ ਸਿੰਘ, ਮੈਡਮ ਜਸਪ੍ਰੀਤ ਕੌਰ ਗਿੱਲ, ਮੈਡਮ ਮਨਿੰਦਰ ਕੌਰ , ਮੈਡਮ ਮਨਜੀਤ ਕੌਰ, ਰਾਕੇਸ਼ ਕੁਮਾਰ, ਹਰਪ੍ਰੀਤ ਸਿੰਘ ਵੱਲੋਂ ਸਾਂਝੇ ਤੌਰ 'ਤੇ ਸਮਾਰੋਹ ਕਰਕੇ ਮੈਰਿਟ 'ਚ ਆਏ ਵਿਦਿਆਰਥੀਆਂ ਨੂੰ ਇਹ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਵੰਡੇ ਗਏ। ਇਸ ਮੋਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਤੋ ਇਲਾਵਾ ਸਮੂਹ ਸਟਾਫ ਵੀ ਮੌਜੂਦ ਸੀ।