- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬ੍ਰੇਨਟਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਕੈਂਪ ਦੌਰਾਨ ਮਾਣਿਆ ਖੂਬ ਆਨੰਦ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ, ਅਮਰਗੜ੍ਹ : ਬ੍ਰੇਨਟਰੀ ਵਰਲਡ ਸਕੂਲ, ਅਮਰਗੜ੍ਹ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਨਵੇਂ ਤਜਰਬੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਨਾਲੀ-ਰੋਹਤਾਂਗ ਵਿਖੇ ਐਡਵੈਂਚਰ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨੇ ਕੁਦਰਤ ਦੀ ਖੂਬਸੂਰਤੀ ਨੂੰ ਨੇੜਿਓਂ ਮਾਣਿਆ ਅਤੇ ਵੱਖ-ਵੱਖ ਸਾਹਸੀ ਗਤੀਵਿਧੀਆਂ ਵਿੱਚ ਭਾਗ ਲੈ ਕੇ ਯਾਦਗਾਰ ਪਲ ਬਿਤਾਏ। ਕੈਂਪ ਦੌਰਾਨ ਵਿਦਿਆਰਥੀਆਂ ਨੇ ਮਨਾਲੀ ਅਤੇ ਰੋਹਤਾਂਗ ਦੀਆਂ ਬਰਫ਼ ਨਾਲ ਢੱਕੀਆਂ ਪਹਾੜੀਆਂ ਦੇ ਮਨਮੋਹਕ ਨਜ਼ਾਰਿਆਂ ਦਾ ਆਨੰਦ ਮਾਣਿਆ। ਬੱਚਿਆਂ ਨੂੰ ਕੁਦਰਤ ਨਾਲ ਜੁੜਨ, ਨਵੇਂ ਮਾਹੌਲ ਵਿੱਚ ਆਪਣੇ ਆਪ ਨੂੰ ਢਾਲਣ ਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਦੀ ਪ੍ਰੇਰਣਾ ਵੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਵਿਦਿਆਰਥੀਆਂ ਨੂੰ ਜੀਵਨ ਦੇ ਵੱਖ-ਵੱਖ ਤਜਰਬਿਆਂ ਨਾਲ ਜੋੜਨਾ ਵੀ ਜ਼ਰੂਰੀ ਹੈ। ਸਕੂਲ ਦੀ ਵਾਈਸ ਪ੍ਰਿੰਸੀਪਲ ਕਿਰਨਦੀਪ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਸਕੂਲ ਦੇ ਚੇਅਰਮੈਨ ਆਰਪੀ ਗੋਇਲ ਨੇ ਕਿਹਾ ਕਿ ਬ੍ਰੇਨਟਰੀ ਵਰਲਡ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਅਜਿਹੇ ਮੌਕੇ ਪ੍ਰਦਾਨ ਕਰਨਾ ਹੈ, ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਸਹਾਇਕ ਸਾਬਤ ਹੋਣ। ਉਨ੍ਹਾਂ ਇਸ ਸਫ਼ਲ ਆਯੋਜਨ ਲਈ ਸਕੂਲ ਦੇ ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਦੀ ਸ਼ਲਾਘਾ ਕੀਤੀ। ਇਸ ਤਰ੍ਹਾਂ ਮਨਾਲੀ-ਰੋਹਤਾਂਗ ਵਿਖੇ ਲਗਾਇਆ ਗਿਆ ਇਹ ਐਡਵੈਂਚਰ ਕੈਂਪ ਵਿਦਿਆਰਥੀਆਂ ਲਈ ਸਿੱਖਿਆ, ਸਾਹਸ, ਮਨੋਰੰਜਨ ਅਤੇ ਆਪਸੀ ਸਾਂਝ ਦਾ ਸੁੰਦਰ ਸੁਮੇਲ ਸਾਬਤ ਹੋਇਆ।