ਗੁਰੂ ਗੋਬਿੰਦ ਸਿੰਘ ਸਕੂਲ ਦੇ ਵਿਦਿਆਰਥੀ ਜ਼ੋਨਲ ਟੂਰਨਾਮੈਂਟ ’ਚ ਅੱਵਲ ਗੁਰੂ ਗੋਬਿੰਦ ਸਿੰਘ ਸਕੂਲ ਦੇ ਵਿਦਿਆਰਥੀ ਜ਼ੋਨਲ ਟੂਰਨਾਮੈਂਟ ’ਚ ਅੱਵਲ
Publish Date: Wed, 19 Aug 2026 05:51 PM (IST)
Updated Date: Wed, 19 Aug 2026 05:54 PM (IST)
ਫੋਟੋ 19ਪੀਟੀਐਲ: 15: ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ 70ਵੀਆਂ ਜ਼ੋਨਲ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਾਲੀਬਾਲ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਪ੍ਰਿੰਸੀਪਲ ਮਨਦੀਪ ਕੌਰ ਜੱਜ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀ ਜੀਵਨ ਵਿੱਚ ਖੇਡਾਂ ਦੀ ਮਹੱਤਤਾ ’ਤੇ ਵਿਸਥਾਰ ਨਾਲ ਚਾਨਣਾ ਪਾਇਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਪਡ਼ਾੲਂ ਦੇ ਨਾਲ ਨਾਲ ਖੇਡਾਂ ਦਾ ਬਹੁਤ ਮਹੱਤਵ ਹੈ। ਖੇਡਾਂ ਰਾਹੀ. ਵਿਦਿਆਰਥੀ ਵਿੱਚ ਟੀਮ ਭਾਵਨਾ, ਅਨੁਸ਼ਾਸ਼ਨ ਅਤੇ ਜਿੱਤਣ ਦਾ ਜਜਬਾ ਪੈਦਾ ਹੁੰਦਾ ਹੈ। ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਸਾਡੇ ਵਿਦਿਆਰਥੀ ਹਰ ਖੇਤਰ ਵਿੱਚਖ ਅੱਗੇ ਵੱਧਣ ਦੀ ਸਮਰੱਥਾ ਰੱਖਦੇ ਹਨ। ਇਸ ਮੌਕੇ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਬਾਬਾ ਰਤਨ ਸਿੰਘ ਜੀ ਭੂਰੀ ਵਾਲੇ ਅਤੇ ਬਾਬਾ ਸੁਖਦੇਵ ਸਿੰਘ ਜੀ ਘਡ਼ਾਮ ਵਾਲਿਆਂ ਵੱਲੋਂ ਵੀ ਖਿਡਾਰੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਸਕੂਲ ਮੈਨੇਜਰ ਗੁਰਪ੍ਰੀਤ ਸਿੰਘ ਅੰਟਾਲ ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨਾਲ ਸਕੂਲ ਦਾ ਨਾਂ ਰੌਸ਼ਨ ਹੁੰਦਾ ਹੈ ਅਤੇ ਹੋਰਨਾ ਵਿਦਿਆਰਥੀਆਂ ਨੂੰ ਵੀ ਖੇਡਾਂ ਵੱਲ ਪ੍ਰੇਰਨਾ ਮਿਲਦੀ ਹੈ। ਕੋਚ ਦਰਸ਼ਨ ਸਿੰਘ ਦੀ ਮਿਹਨਤ ਅਤੇ ਮਾਰਗਦਰਸ਼ਨ ਸਦਕਾ ਹੀ ਟੀਮ ਨੇ ਇਹ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਸਮੂਹ ਸਟਾਫ ਮੈਂਬਰਾਂ ਨੇ ਭਵਿੱਖ ਵਿੱਚ ਹੋਣ ਵਾਲੀਆਂ ਜਿਲ੍ਹਾ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨਵਤੇਜ ਸਿੰਘ ਵੇਰਕਾ, ਪ੍ਰੋ: ਸਰਦਾਰਾ ਸਿੰਘ, ਸਕੂਲ ਮੈਨੇਜਰ ਗੁਰਪ੍ਰੀਤ ਸਿੰਘ ਅੰਟਾਲ, ਕੋਚ ਦਰਸ਼ਨ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸਨ।