- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਤੇਗ ਬਹਾਦਰ ਸਕੂਲ ਦੇ ਵਿਦਿਆਰਥੀਆਂ ਨੇ ਸਕਾਊਟਸ ਕੈਂਪ ’ਚ ਲਿਆ ਭਾਗ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਕਰਹਾਲੀ ਸਾਹਿਬ ਦੇ ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਰਤ ਸਕਾਊਟਸ ਐਂਡ ਗਾਈਡਜ਼ ਵੱਲੋਂ ਤਾਰਾਦੇਵੀ, ਸ਼ਿਮਲਾ ਵਿਖੇ ਲਗਾਏ ਗਏ ਚਾਰ ਰੋਜ਼ਾ ਕੈਂਪ ਵਿੱਚ ਭਾਗ ਲਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਵੈ-ਨਿਰਭਰਤਾ, ਟੀਮ ਵਰਕ, ਸਹਿਯੋਗ ਅਤੇ ਲੀਡਰਸ਼ਿਪ ਵਰਗੇ ਮਹੱਤਵਪੂਰਨ ਗੁਣ ਸਿੱਖਣ ਦਾ ਮੌਕਾ ਮਿਲਿਆ। ਪਹਾੜੀ ਖੇਤਰ ’ਚ ਲੱਗੇ ਕੈਂਪ ਨੇ ਵਿਦਿਆਰਥੀਆਂ ਨੂੰ ਕੁੱਦਰਤ ਦੇ ਨੇੜੇ ਰਹਿਣ ਅਤੇ ਨਵੀਆਂ ਗਤੀਵਿਧੀਆਂ ਰਾਹੀਂ ਆਪਣੇ ਹੁਨਰਾਂ ਨੂੰ ਨਿਖਾਰਨ ਦਾ ਅਨੁਭਵ ਪ੍ਰਦਾਨ ਕੀਤਾ। ਅਜਿਹੇ ਕੈਂਪ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਜ਼ਿੰਮੇਵਾਰੀ ਦੀ ਭਾਵਨਾ ਅਤੇ ਮਿਲਜੁਲ ਕੇ ਕੰਮ ਕਰਨ ਦੀ ਯੋਗਤਾ ਨੂੰ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਿਤ, ਆਤਮ-ਵਿਸ਼ਵਾਸੀ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ।ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਵਿਦਿਆਰਥੀਆਂ ਦੀ ਇਸ ਗਤੀਵਿਧੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੇ ਕੈਂਪਾਂ ਵਿੱਚ ਭਾਗ ਲੈਣਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਮੈਨੇਜਮੈਂਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਉਚੇਚੇ ਤੌਰ ਤੇ ਵਧਾਈ ਦਿੱਤੀ।