- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੱਜ ਮਾਡਰਨ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ, ਦੇਵੀਗਡ਼੍ਹ ਦੇ ਪ੍ਰਾਈਮਰੀ ਵਿੰਗ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਵਿੱਦਿਅਕ ਟੂਰ ਲਗਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਕੁਰੂਕਸ਼ੇਤਰ ਦੇ ਇਤਿਹਾਸਕ, ਵਿਗਿਆਨਕ ਅਤੇ ਧਾਰਮਿਕ ਮਹੱਤਵ ਵਾਲੇ ਸਥਾਨਾਂ ਦਾ ਦੌਰਾ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਨੇ ਕ੍ਰਿਸ਼ਨ ਸੰਗ੍ਰਹਾਲਿਆ, ਕੁਰੂਕਸ਼ੇਤਰ ਪਨੋਰਮਾ ਅਤੇ ਸਾਇੰਸ ਸਿਟੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਇਤਿਹਾਸਕ ਘਟਨਾਵਾਂ, ਵਿਗਿਆਨਕ ਤੱਥਾਂ ਅਤੇ ਵੱਖ-ਵੱਖ ਪ੍ਰਦਰਸ਼ਨੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਬੱਚਿਆਂ ਨੇ ਵਿਗਿਆਨਕ ਗਤੀਵਿਧੀਆਂ ਨੂੰ ਬਡ਼ੀ ਉਤਸੁਕਤਾ ਨਾਲ ਦੇਖਿਆ ਅਤੇ ਇਸ ਦੌਰੇ ਦਾ ਭਰਪੂਰ ਆਨੰਦ ਮਾਣਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਵਿਖੇ ਵੀ ਲਿਜਾਇਆ ਗਿਆ, ਜਿੱਥੇ ਬੱਚਿਆਂ ਨੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਸਿੱਖ ਇਤਿਹਾਸ ਤੇ ਗੁਰਮਤਿ ਨਾਲ ਜੁਡ਼ੀ ਜਾਣਕਾਰੀ ਹਾਸਲ ਕੀਤੀ। ਸਕੂਲ ਪ੍ਰਿੰਸੀਪਲ ਨਵਤੇਜ ਸਿੰਘ ਤੇ ਐਮਡੀ ਸੰਤੋਖ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰਾਈਮਰੀ ਵਿੰਗ ਦੇ ਵਿਦਿਆਰਥੀਆਂ ਨੇ ਇਸ ਟੂਰ ਦੌਰਾਨ ਖੂਬ ਮਸਤੀ ਕੀਤੀ ਅਤੇ ਨਵੀਆਂ ਜਾਣਕਾਰੀਆਂ ਹਾਸਲ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸਕੂਲ ਵੱਲੋਂ ਅਜਿਹੀਆਂ ਗਿਆਨਵਰਧਕ ਅਤੇ ਵਿਦਿਅਕ ਗਤੀਵਿਧੀਆਂ ਭਵਿੱਖ ਵਿੱਚ ਵੀ ਜਾਰੀ ਰੱਖਣ ਦਾ ਉਪਰਾਲਾ ਕੀਤਾ ਜਾਵੇਗਾ।