ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਜਿੱਤਿਆ ਗੋਲਡ ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਜਿੱਤੇ ਸੋਨੇ ਤਮਗੇ
Publish Date: Tue, 01 Sep 2026 05:44 PM (IST)
Updated Date: Tue, 01 Sep 2026 05:46 PM (IST)
ਫੋਟੋ 1ਪੀਟੀਐਲ: 28: ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮਡ਼ਾ ਦੇਵੀਗਡ਼੍ਹ ਦੇ ਵਿਦਿਆਰਥੀਆਂ ਨੇ 70ਵੀਂ ਜ਼ਿਲ੍ਹਾ ਪੱਧਰੀ ਵੁਸ਼ੂ ਟੂਰਨਾਮੈਂਟ ਜੋ ਕਿ ਬੀਤੇ ਦਿਨੀਂ ਮਲਟੀ ਸਕੂਲ ਪਟਿਆਲਾ ਵਿਖੇ ਕਰਵਾਇਆ ਗਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਸੋਨੇ, ਤਿੰਨ ਚਾਂਦੀ ਅਤੇ ਇੱਕ ਕਾਂਸੀ ਸਮੇਤ ਕੁੱਲ 5 ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਦੌਰਾਨ ਸਕੂਲ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨੌਵੀਂ ਜਮਾਤ ਦੇ ਗੁਰਜੀਤ ਸਿੰਘ ਨੇ ਸੋਨੇ ਦਾ ਤਮਗਾ ਜਿੱਤ ਕੇ ਸਕੂਲ ਲਈ ਵਿਸ਼ੇਸ਼ ਮਾਣ ਹਾਸਲ ਕੀਤਾ। ਗੁਰਜੀਤ ਸਿੰਘ ਨੌਵੀਂ ਜਮਾਤ ਨੇ ਸੋਨੇ ਤਮਗਾ, ਵੰਸ਼ਪ੍ਰੀਤ ਸਿੰਘ 7ਵੀਂ ਜਮਾਤ ਨੇ ਚਾਂਦੀ ਦਾ ਤਮਗਾ, ਹਰਮਨਜੋਤ ਸਿੰਘ ਬਾਰ੍ਹਵੀਂ ਨੇ ਚਾਂਦੀ ਦਾ ਤਮਗਾ, ਪ੍ਰਭਜੋਤ ਸਿੰਘ ਗਿਆਰ੍ਹਵੀਂ ਜਮਾਤ ਨੇ ਚਾਂਦੀ ਦਾ ਤਮਗਾ, ਦਿਵਿਆਂਸ਼ ਨਾਰੂਲਾ 11ਵੀਂ ਜਮਾਤ ਦੇ ਵਿਦਿਆਰਥੀ ਨੇ ਕਾਂਸੀ ਦਾ ਤਮਗਾ ਜਿੱਤਿਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਮੈਡਮ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਨ੍ਹਾਂ ਦੀ ਯੋਗ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਲਗਾਤਾਰ ਅਭਿਆਸ ਕਰਦਿਆਂ ਇਹ ਸ਼ਾਨਦਾਰ ਨਤੀਜੇ ਹਾਸਲ ਕੀਤੇ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਦੀ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਮਿਹਨਤ, ਅਨੁਸ਼ਾਸਨ ਅਤੇ ਸਹੀ ਰਹਿਨੁਮਾਈ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।