ਮਾਤਾ ਗੁਜਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੇ ਤਗਮੇ ਮਾਤਾ ਗੁਜਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੇ ਤਗਮੇ
Publish Date: Fri, 16 Oct 2026 05:31 PM (IST)
Updated Date: Fri, 16 Oct 2026 05:33 PM (IST)
ਫੋਟੋ 16ਪੀਟੀਐਲ: 24: ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਿੰਕ ਹਾਲ, ਪਟਿਆਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਮੁਕਾਬਲਿਆਂ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁੱਥਮਡ਼ਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਇਸ਼ਮੀਤ ਕੌਰ, ਅਵਨੀਤ ਕੌਰ ਅਤੇ ਰਾਧਿਕਾ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਨਮਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕੀਤਾ। ਵਿਦਿਆਰਥਣਾਂ ਦੀ ਇਸ ਸਫਲਤਾ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਹਿੰਮਤ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਵਿਚ ਖੇਡ ਕੋਚ ਹਰਦੀਪ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੰਤ ਵਿੱਚ ਸਕੂਲ ਮੈਨੇਜਮੈਂਟ ਨੇ ਵਿਸ਼ਵਾਸ ਪ੍ਰਗਟਾਇਆ ਕਿ ਵਿਦਿਆਰਥਣਾਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਨਵੀਆਂ ਪ੍ਰਾਪਤੀਆਂ ਹਾਸਲ ਕਰਦੀਆਂ ਰਹਿਣਗੀਆਂ ਅਤੇ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੀਆਂ।