- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਕਸਫ਼ੋਰਡ ਪਬਲਿਕ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਚੀਮਾ ਮੰਡੀ : ਇਲਾਕੇ ਦੀ ਨਾਮਵਰ ਸੰਸਥਾ (ਆਈਸੀਐੱਸਈ ਅਤੇ ਆਈਐੱਸਸੀ) ਬੋਰਡ ਤੋਂ ਮਾਨਤਾ ਪ੍ਰਾਪਤ ਦੀ ਆਕਸਫੋਰਡ ਪਬਲਿਕ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਲੂਮੀਨਰ ਕੰਪਟੀਸ਼ਨ ਸੈਂਟ ਜੀਵੀਅਰ ਬਠਿੰਡਾ ਅੰਤਰ ਸਕੂਲ ਮੁਕਾਬਲੇ ਵਿੱਚ ਭਾਗ ਲਿਆ। ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਨਾਮ ਹਾਸਿਲ ਕੀਤੇ ਗਏ ਜਿਸਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਸੰਦੀਪ ਕੁਮਾਰ ਵੱਲੋਂ ਕੀਤੀ ਗਈ ਸਕੂਲ ਦੇ ਵਿਦਿਆਰਥੀਆਂ ਨੇ ਪਿਛਲੇ ਸਾਲ ਹੋਏ ਅੰਤਰ ਸਕੂਲ ਮੁਕਾਬਲੇ ਵਿੱਚ ਵੀ ਬਹੁਤ ਸਾਰੇ ਇਨਾਮ ਪ੍ਰਾਪਤ ਕੀਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਇਸ ਸਾਲ ਵੀ ਉੱਚੇ ਪੱਧਰ ਤੇ ਇਨਾਮ ਪ੍ਰਾਪਤ ਕੀਤੇ। ਅਜੀਤ ਸਿੰਘ ਕਲਾਸ ਨਰਸਰੀ ਨੇ ਤੀਜਾ ਸਥਾਨ, ਪੁਨੀਤ ਕੌਸ਼ਲ ਅਤੇ ਕੈਬਲੀਨ ਕੌਰ ਕਲਾਸ ਪਹਿਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਹਰਜਸ ਸਿੰਘ, ਗੁਰਕੀਰਤ ਸਿੰਘ ਬਰਾੜ ਅਤੇ ਅਨੰਤਿਤ ਜੋ ਕਿ ਦੂਜੀ ਕਲਾਸ ਦੇ ਵਿਦਿਆਰਥੀ ਹਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸੰਦੀਪ ਕੁਮਾਰ ਨੇ ਬੱਚਿਆਂ ਅਤੇ ਸਮੁੱਚੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਅਧਿਆਪਕਾਂ ਦੇ ਸਖਤ ਮਿਹਨਤ ਅਤੇ ਬੱਚਿਆਂ ਦੀ ਲਗਨ ਦਾ ਨਤੀਜਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਚਮਕੌਰ ਸਿੰਘ, ਉਪ ਚੇਅਰਮੈਨ ਗਗਨ ਗੋਇਲ ਅਤੇ ਪ੍ਰਵੀਨ ਕੁਮਾਰ, ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਨੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਇਸ ਮਾਣਮੱਤੀ ਪ੍ਰਾਪਤੀ ਤੋਂ ਦਿਲੋਂ ਮੁਬਾਰਕਬਾਦ ਦਿੱਤੀ।