- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਾਇਕਵਾਂਡੋ ਵਿੱਚ ਸਕਾਲਰਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਦੋ ਤਮਗੇ ਤੇ ਨਕਦ ਇਨਾਮ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਦੇ ਵਿਦਿਆਰਥੀਆਂ ਨੇ ਫਰੀਦਕੋਟ ਵਿਖੇ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਾਇਕਵਾਂਡੋ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਤਮਗੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 950 ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਸਕਾਲਰਜ਼ ਪਬਲਿਕ ਸਕੂਲ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਤੇ 10 ਹਜ਼ਾਰ ਰੁਪਏ ਦਾ ਨਕਦ ਇਨਾਮ ਹਾਸਲ ਕੀਤਾ, ਜਦਕਿ ਲਵਿਸ਼ ਨੇ ਚਾਂਦੀ ਦਾ ਤਮਗਾ ਤੇ 7 ਹਜ਼ਾਰ ਰੁਪਏ ਦਾ ਨਕਦ ਇਨਾਮ ਜਿੱਤਿਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੀ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਕਿਹਾ ਕਿ ਇਹ ਵਿਦਿਆਰਥੀ ਸਕੂਲ ਦਾ ਮਾਣ ਹਨ ਤੇ ਉਨ੍ਹਾਂ ਦੀ ਇਹ ਉਪਲਬਧੀ ਸਖ਼ਤ ਮਿਹਨਤ ਅਤੇ ਲਗਨ ਦਾ ਪ੍ਰਤੀਕ ਹੈ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਤਾਇਕਵਾਂਡੋ ਕੋਚ ਰਾਕੇਸ਼ ਕੁਮਾਰ ਨੂੰ ਦਿੰਦਿਆਂ ਉਨ੍ਹਾਂ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਭਾਰਤੀ ਨੇ ਜੇਤੂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।