ਪੱਤਰ ਪ੍ਰੇਰਕ, ਫ਼ਤਹਿਗੜ੍ਹ ਸਾਹਿਬ : ਸਰਹਿੰਦ-ਚੁੰਨੀ ਮਾਰਗ 'ਤੇ ਸਥਿਤ ਪਿੰਡ ਪੀਰਜੈਨ ਦੇ ਇੰਡਸ ਹਸਪਤਾਲ ਦਾ ਪਿੰਡ ਇਕੋਲਾਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਦੌਰਾ ਕੀਤਾ। ਹੈਲਥ ਐਂਡ ਕੇਅਰ ਟ੍ਰੇਡ ਦੇ ਬੱਚਿਆਂ ਨੇ ਹਸਪਤਾਲ ਦਾ ਦੌਰਾ ਕਰਕੇ ਆਪਣੇ ਗਿਆਨ ਵਿਚ ਵਾਧਾ ਕੀਤਾ। ਡਾ. ਡਿੰਪੀ ਗੁਪਤਾ ਨੇ ਬੱਚਿਆਂ ਨੂੰ ਹਸਪਤਾਲ ਦਾ ਦੌਰਾ ਕਰਵਾਉਂਦੇ ਹੋਏ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ। ਡਾ. ਗੁਪਤਾ ਨੇ ਬੱਚਿਆਂ ਨੂੰ ਦੱਸਿਆ ਕਿ ਇਸ ਹਸਪਤਾਲ ਵਿਚ ਜ਼ਰੂਰਤਮੰਦ ਲੋਕਾਂ ਦਾ ਹਰ ਪ੍ਰਕਾਰ ਦਾ ਇਲਾਜ ਘੱਟ ਰੇਟ 'ਤੇ ਕੀਤਾ ਜਾਂਦਾ ਹੈ ਅਤੇ ਆਯੂਸ਼ਮਾਨ ਯੋਜਨਾ ਤਹਿਤ ਵੀ ਇਸ ਹਸਪਤਾਲ ਵਿਚ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ ਅਤੇ ਜਿਹੜੇ ਲਾਭਪਾਤਰੀ ਆਯੂਸ਼ਮਾਨ ਕਾਰਡ ਬਣਾਉਣ ਤੋਂ ਰਹਿ ਗਏ ਹਨ ਉਨ੍ਹਾਂ ਦੇ ਕਾਰਡ ਵੀ ਬਣਾਏ ਜਾ ਰਹੇ ਹਨ। ਇਸ ਮੌਕੇ ਅਧਿਆਪਕ ਸੰਨੀ ਦਿਆਲ ਤੇ ਵਿਦਿਆਰਥੀ ਮੌਜੂਦ ਸਨ।