ਵਿਦਿਆਰਥੀਆਂ ਨੂੰ ਸੁਲਤਾਨਪੁਰ ਲੋਧੀ ਵਿਖੇ ਸਥਾਨਾਂ ਦੇ ਦਰਸ਼ਨ ਕਰਵਾਏ
Publish Date:Mon, 04 Nov 2019 05:43 PM (IST)

ਬਿਕਰਮਜੀਤ ਸਹੋਤਾ, ਫ਼ਤਹਿਗੜ੍ਹ ਸਾਹਿਬ : ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਰਕਾਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵੱਲੋਂ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਕਰਵਾਇਆ ਗਿਆ। ਪਿ੍ਰੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਨੂੰ ਸੁਲਤਾਨਪੁਰ ਲੋਧੀ ਵਿਖੇ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ ਅਤੇ ਸਿੱਖ ਇਤਿਹਾਸ ਨੂੰ ਦਰਸਾਉਂਦੀ ਜੰਗੀ ਯਾਦਗਾਰ ਜੰਗ-ਏ-ਅਜ਼ਾਦੀ ਵਿਖੇ ਵਿਦਿਆਰਥੀਆਂ ਨੂੰ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਟੂਰ ਕਰਨ ਨਾਲ ਵਿਦਿਆਰਥੀ ਕਿਤਾਬਾਂ ਦੀ ਪੜ੍ਹਾਈ ਨੂੰ ਨੇੜੇ ਤੋਂ ਦੇਖ ਲੈਂਦੇ ਹਨ, ਜੋ ਦੁਬਾਰਾ ਕਦੇ ਨਹੀਂ ਭੁੱਲਦੀ। ਵਿਦਿਆਰਥੀਆਂ ਲਈ ਅਜਿਹੇ ਟੂਰ ਵਰਦਾਨ ਸਾਬਤ ਹੁੰਦੇ ਹਨ। ਇਸ ਮੌਕੇ ਜਤਿੰਦਰਪਾਲ ਸਿੰਘ, ਚੰਚਲ ਗੌਤਮ, ਜਗਜੀਤ ਕੌਰ, ਕੁਲਜਿੰਦਰ ਕੌਰ, ਬਲਜਿੰਦਰ ਸਿੰਘ, ਪੂਰਨ ਸਹਿਗਲ ਆਦਿ ਮੌਜੂਦ ਸਨ।
