ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Publish Date: Sun, 01 Nov 2026 04:39 PM (IST)
Updated Date: Sun, 01 Nov 2026 04:41 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਵਿਦਿਆਰਥੀਆਂ ਨੂੰ ਰੋਜ਼ਾਨਾ ਦੀ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਗਿਆਨ, ਸਿਰਜਣਾਤਮਕ ਗਤੀਵਿਧੀਆਂ ਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਖੁਰਾਣਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸਕੂਲ ਹੈੱਡ ਮਿਸਟ੍ਰੈੱਸ ਵੀਨਾ ਅਰੋੜਾ ਦੀ ਅਗਵਾਈ ਹੇਠ ਬੈਗਲੈੱਸ ਡੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਗਿਆਨਵਰਧਕ, ਮਨੋਰੰਜਕ ਤੇ ਵਿਹਾਰਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਕੂਲ ਹੈੱਡ ਮਿਸਟ੍ਰੈੱਸ ਵੀਨਾ ਅਰੋੜਾ ਨੇ ਕਿਹਾ ਕਿ ਬੈਗਲੈੱਸ ਡੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਜੀਵਨ ਨਾਲ ਜੁੜੇ ਵਿਹਾਰਕ ਤਜਰਬੇ ਪ੍ਰਦਾਨ ਕਰਨਾ ਹੈ। ਇਸ ਤਰ੍ਹਾਂ ਬੈਗਲੈੱਸ ਡੇ ਵਿਦਿਆਰਥੀਆਂ ਲਈ ਸਿੱਖਣ, ਖੇਡਣ, ਸਮਝਣ ਅਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਇੱਕ ਯਾਦਗਾਰ ਮੌਕਾ ਬਣਿਆ। ਇਸ ਮੌਕੇ ਸੀਨੀਅਰ ਅਧਿਆਪਕ ਮੀਨਾ ਰਾਣੀ, ਰਾਜਿੰਦਰ ਸਿੰਘ ਚਾਨੀ, ਰਾਜਦੀਪ ਕੌਰ, ਕਿੰਪੀ ਬਤਰਾ, ਕਰਮਦੀਪ ਕੌਰ, ਹੀਨਾ, ਜਸਵਿੰਦਰ ਕੌਰ, ਸੋਨੀਆ ਰਾਣੀ, ਦਲਜੀਤ ਕੌਰ, ਪੂਨਮ ਨਾਗਪਾਲ, ਅਮਿਤਾ ਤਨੇਜਾ, ਮਨਿੰਦਰ ਕੌਰ, ਅਕਸ਼ੇ ਕੁਮਾਰ, ਮਨਪ੍ਰੀਤ ਸਿੰਘ, ਨਰੇਸ਼ ਧਮੀਜਾ ਅਤੇ ਹੋਰ ਅਧਿਆਪਕ ਹਾਜ਼ਰ ਸਨ।