ਵਿਦਿਆਰਥੀਆਂ ’ਚ ਵਿਗਿਆਨਕ ਸੋਚ ਵਿਕਸਿਤ ਕਰਨ ਲਈ ਮੁਕਾਬਲੇ ਜ਼ਰੂਰੀ : ਮੈਨਰੋ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਵਿਕਸਿਤ ਕਰਨ ਲਈ ਅਜਿਹੇ ਮੁਕਾਬਲੇ ਜ਼ਰੂਰੀ: ਵਿਜੇ ਮੈਨਰੋ
Publish Date: Sat, 17 Oct 2026 04:39 PM (IST)
Updated Date: Sat, 17 Oct 2026 04:42 PM (IST)
ਫੋਟੋ 17ਪੀਟੀਐਲ: 7: ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਕਰਵਾਏ ਗਏ ਬਲਾਕ ਪੱਧਰੀ ਵਿਗਿਆਨ ਨਾਟਕ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਬਠੋਣੀਆ ਨੇ ਪਹਿਲਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿਚ ਬਲਾਕ ਰਾਜਪੁਰਾ-2 ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਗਿਆਨਕ ਜਾਣਕਾਰੀ ਅਤੇ ਅਦਾਕਾਰੀ ਦੇ ਜੌਹਰ ਦਿਖਾਏ। ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ ਨੇ ਦੂਜਾ ਤੇ ਸਰਕਾਰੀ ਹਾਈ ਸਕੂਲ ਸੈਦਖੇੜੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਇੰਚਾਰਜ ਪਟਿਆਲਾ ਅਤੇ ਹਲਕਾ ਐਮਐਲਏ ਕੋਆਰਡੀਨੇਟਰ ਵਿਜੇ ਮੈਨਰੋ ਨੇ ਇਨਾਮ ਵੰਡੇ। ਇਸ ਮੌਕੇ ਵਿਜੇ ਮੈਨਰੋ ਨੇ ਕਿਹਾ ਕਿ ਅਧਿਆਪਕ ਰੌਚਕ ਅਤੇ ਪ੍ਰਭਾਵਸ਼ਾਲੀ ਤਰੀਕਿਆਂ ਰਾਹੀਂ ਵਿਦਿਆਰਥੀਆਂ ਨੂੰ ਵਿਗਿਆਨ ਵਿਸ਼ੇ ਨਾਲ ਜੋੜ ਰਹੇ ਹਨ। ਅਜਿਹੇ ਮੁਕਾਬਲੇ ਬੱਚਿਆਂ ਵਿੱਚ ਵਿਗਿਆਨ ਪ੍ਰਤੀ ਰੁਚੀ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਕ ਸੋਚ, ਆਤਮ-ਵਿਸ਼ਵਾਸ ਅਤੇ ਪੇਸ਼ਕਾਰੀ ਦੇ ਹੁਨਰਾਂ ਨੂੰ ਵੀ ਨਿਖਾਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਜਿਹੀਆਂ ਗਤੀਵਿਧੀਆਂ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਪੈਦਾ ਕਰਨਾ ਅਤੇ ਸਿੱਖਣ ਦੀ ਪ੍ਰਕਿਰਿਆ ਨੂੰ ਦਿਲਚਸਪ ਬਣਾਉਣਾ ਹੈ। ਇਸ ਮੌਕੇ ਹੈੱਡ ਮਿਸਟ੍ਰੈਸ ਵੀਨਾ ਅਰੋੜਾ, ਕਮਲਦੀਪ ਸਿੰਘ ਧੀਰ, ਅਨੁਪਮ, ਜਾਗਰ ਸਿੰਘ, ਸੁਸ਼ਮਾ ਰਾਣੀ ਅਤੇ ਰਾਜਦੀਪ ਕੌਰ ਸਮੇਤ ਹੋਰ ਅਧਿਆਪਕ ਮੌਜੂਦ ਸਨ।