- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਦੇਵ ਸਿੰਘ ਵੱਲੋਂ ਐਸਡੀਐਮ ਦਫਤਰ 'ਤੇ ਲਾਏ ਭ੍ਰਿਸ਼ਟਾਚਾਰ ਦੇ ਦੋਸ਼

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਦੇ ਐੱਸਡੀਐੱਮ ਦਫ਼ਤਰ ਵਿਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦੇ ਆਗੂ ਸੁਖਦੇਵ ਸਿੰਘ ਘੱਗਰ ਸਰਾਂਏ ਨੇ ਪੰਜਾਬ ਸਰਕਾਰ ਤੋਂ ਵਿਜੀਲੈਂਸ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਾਹਨਾਂ ਦੇ ਦਸਤਾਵੇਜ਼ਾਂ ਨਾਲ ਸਬੰਧਤ ਕੰਮ ਕਰਵਾਉਣ ਲਈ ਕਥਿਤ ਤੌਰ ’ਤੇ ਰਿਸ਼ਵਤ ਲਈ ਜਾਂਦੀ ਹੈ। ਸੋਸ਼ਲ ਮੀਡੀਆ ’ਤੇ ਇਕ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਲਰਨਿੰਗ ਲਾਇਸੈਂਸ ਨਵਿਆਉਣ ਲਈ 400 ਰੁਪਏ, ਪੱਕੇ ਲਾਇਸੈਂਸ ਤੇ ਆਰਸੀ ਨਵਿਆਉਣ ਲਈ 300 ਰੁਪਏ ਅਤੇ ਹੋਰਨਾਂ ਸੂਬਿਆਂ ਤੋਂ ਆਉਣ ਵਾਲੀਆਂ ਨਵੀਆਂ ਆਰਸੀਆਂ ਲਈ 700 ਰੁਪਏ ਤੱਕ ਦੀ ਕਥਿਤ ਰਿਸ਼ਵਤ ਲਈ ਜਾਂਦੀ ਹੈ। ਉਨ੍ਹਾਂ ਨੇ ਹੋਰ ਕੰਮਾਂ ਲਈ ਵੀ ਵੱਖ-ਵੱਖ ਰਕਮਾਂ ਵਸੂਲਣ ਦੇ ਦੋਸ਼ ਲਾਏ। ਸੁਖਦੇਵ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਾਮਲੇ ਦੀ ਜਾਂਚ ਕਰਵਾਉਣ ਅਤੇ ਸਬੰਧਤ ਮੁਲਾਜ਼ਮਾਂ ਦੀ ਜਾਇਦਾਦ ਦੀ ਪੜਤਾਲ ਕਰਨ ਦੀ ਮੰਗ ਕੀਤੀ। ਇਸ ਸਬੰਧੀ ਐੱਸਡੀਐੱਮ ਰਾਜਪੁਰਾ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਏਡੀਸੀ ਪਟਿਆਲਾ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ, ਪਰ ਉਹ ਇਸ ਦੀ ਜਾਂਚ ਕਰਵਾਉਣਗੇ।