ਵਿਦਿਆਰਥੀਆਂ ਦੇ ਚੰਗੇ ਨਤੀਜੇ ਤੇ ਸਿਹਤਯਾਬੀ ਦੀ ਕੀਤੀ ਅਰਦਾਸ
ਵਿੱਦਿਆਰਥੀਆਂ ਦੇ ਚੰਗੇ ਨਤੀਜੇ ਅਤੇ ਸਿਹਤਯਾਬੀ ਦੀ ਕੀਤੀ ਅਰਦਾਸ
Publish Date: Sun, 08 Mar 2026 05:11 PM (IST)
Updated Date: Sun, 08 Mar 2026 05:15 PM (IST)

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕਰਹਾਲੀ ਸਾਹਿਬ ਵਿਖੇ ਅੱਠਵੀ ਜਮਾਤ ਦੇ ਵਿਦਿਆਰਥੀਆਂ ਦੇ ਇਮਤਿਹਾਨਾਂ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਬੜੀ ਹੀ ਸ਼ਰਧਾ ਨਾਲ ਪਾਇਆ ਗਿਆ। ਜਿਸ ਵਿਚ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਦੌਰਾਨ ਸਾਰੇ ਵਾਤਾਵਰਨ ’ਚ ਰੂਹਾਨੀ ਮਹੌਲ ਬਣ ਗਿਆ। ਪਾਠ ਤੋ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾ ਮਿਸ ਪ੍ਰਭਜੋਤ ਕੌਰ ਅਤੇ ਮਿਸ ਬੇਬੀ ਰਾਣੀ ਵੱਲੋਂ ਕਵੀਸ਼ਰੀ ਪੇਸ਼ ਕੀਤੀ ਗਈ। ਵਿਦਿਆਰਥੀਆਂ ਦੇ ਕੀਰਤਨ ਤੋਂ ਬਾਅਦ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ, ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਜੀ ਵਾਲੀਆ ਅਤੇ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਦੇ ਪ੍ਰਿੰਸੀਪਲ ਡਾ.ਰਮਨਜੀਤ ਕੌਰ ਨੇ ਵੀ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਤੇ ਸੰਸਥਾਂ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆਂ ਮੁੱਖ ਮਹਿਮਾਨਾ ਨੇ ਆਈਆਂ ਸੰਗਤਾ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਇਸ ਮੌਕੇ ਤੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆ ਆਖਿਆ ਤੇ ਰੱਬ ਅੱਗੇ ਸਕੂਲ ਚੰਗੇ ਨਤੀਜੇ ਅਤੇ ਸਕੂਲ ਦੀ ਤਰੱਕੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਨੈਤਿਕ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਤੇ ਆਨਰੇਰੀ ਸਕੱਤਰ ਡਾ.ਗੁਰਮੋਹਨ ਸਿੰਘ ਵਾਲੀਆਂ ਨੇ ਇਸ ਪ੍ਰੋਗਰਾਮ ਦੀ ਸਫਲਤਾ ਲਈ ਸਕੂਲ ਨੂੰ ਵਧਾਈ ਦਿੱਤੀ।