<

p> ਰਜਿੰਦਰ ਸਿੰਘ ਭੱਟ, ਫ਼ਤਹਿਗੜ੍ਹ ਸਾਹਿਬ:

ਸੁਖਮਨੀ ਸੇਵਾ ਸੁਸਾਇਟੀ ਸਰਹਿੰਦ ਵੱਲੋਂ ਗੁਰਦੁਆਰਾ ਜੋਤੀ ਸਰੂਪ ਵਿਖੇ ਗੁਰੁੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਸਮਾਗਮ ਵਿਚ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ, ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਨਾਰਥਲ ਅਤੇ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਨੇ ਹਾਜ਼ਰੀ ਲਵਾਈ।

ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਸਿੱਖੀ ਅਤੇ ਗੁਰੂ ਇਤਿਹਾਸ ਨਾਲ ਜੋੜਨ ਲਈ ਸ਼ਲਾਘਾਯੋਗ ਯਤਨ ਕੀਤਾ ਗਿਆ ਹੈ। ਪ੍ਰਧਾਨ ਸਤਪਾਲ ਸਿੰਘ ਅਤੇ ਕੁਲਵੰਤ ਸਿੰਘ ਰਾਠੌਰ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਜੂਨ ਮਹੀਨੇ ਤੋਂ ਸੁਖਮਨੀ ਸਾਹਿਬ ਦੇ ਪਾਠਾਂ ਦੀ ਇਲਾਕੇ ਦੇ ਸਮੂਹ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਪਾਠ ਕਰਵਾਏ ਜਾ ਰਹੇ ਹਨ। 4 ਨਵੰਬਰ ਨੂੰ ਪਾਠਾਂ ਲੜੀ ਦੀ ਸਮਾਪਤੀ ਕੀਤੀ ਜਾਵੇਗੀ। ਉਪਰੰਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਸਤਪਾਲ ਸਿੰਘ, ਕਲਵੰਤ ਸਿੰਘ ਰਾਠੌਰ, ਦਵਿੰਦਰ ਸਿੰਘ, ਸੋਹਣ ਸਿੰਘ, ਹਰਜਿੰਦਰ ਸਿੰਘ ਰੈਲੀ, ਚਰਨਜੀਤ ਸਿੰਘ ਭੰਗੂ, ਮੇਜਰ ਸਿੰਘ, ਖੁਸ਼ਵਿੰਦਰ ਸਿੰਘ, ਕੇਸ਼ਰ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ ਮਡੋਫਲ, ਗੁਰਪ੍ਰਰੀਤ ਸਿੰਘ ਆਦਿ ਮੌਜੂਦ ਸਨ।