900 ਗ੍ਰਾਮ ਸੁਲਫ਼ੇ ਸਮੇਤ ਮਹਿਲਾ ਕਾਬੂ, ਜੇਲ੍ਹ ਭੇਜੀ
900 ਗ੍ਰਾਮ ਸੁਲਫ਼ੇ ਸਮੇਤ ਮਹਿਲਾ ਕਾਬੂ, ਜੇਲ੍ਹ ਭੇਜੀ
Publish Date: Sun, 17 May 2026 05:58 PM (IST)
Updated Date: Sun, 17 May 2026 06:00 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਿਟੀ ਪੁਲਿਸ ਨੇ ਇਕ ਮਹਿਲਾ ਨੂੰ 900 ਗ੍ਰਾਮ ਸੁਲਫ਼ੇ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਮਹਿਲਾ ਦੀ ਪਛਾਣ ਰੀਤਾ ਰਾਣੀ ਪਤਨੀ ਲਲਿਤ ਮੁਖੀਆ (ਨਿਵਾਸੀ ਜ਼ਿਲ੍ਹਾ ਪੂਰਨੀਆ, ਬਿਹਾਰ), ਹਾਲ ਆਬਾਦ ਨੇੜੇ ਅਨਾਜ ਮੰਡੀ ਸਮਾਣਾ ਵਜੋਂ ਹੋਈ ਹੈ। ਸਿਟੀ ਪੁਲਿਸ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਏਐਸਆਈ ਰਾਜਵਿੰਦਰ ਕੌਰ ਪੁਲਿਸ ਪਾਰਟੀ ਸਮੇਤ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿਚ ਮੌਜੂਦ ਸਨ। ਗੁਪਤ ਸੂਚਨਾ ਦੇ ਆਧਾਰ ਤੇ ਸਹਿਜਪੁਰ ਚੌਕ ਤੇ ਮੁਲਜ਼ਮ ਮਹਿਲਾ ਨੂੰ ਰੋਕਿਆ ਗਿਆ ਅਤੇ ਤਲਾਸ਼ੀ ਲੈਣ ਤੇ ਉਸ ਕੋਲੋਂ 900 ਗ੍ਰਾਮ ਸੁਲਫ਼ਾ ਬਰਾਮਦ ਹੋਇਆ, ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪੁਲਿਸ ਅਧਿਕਾਰੀ ਅਨੁਸਾਰ ਮੁਲਜ਼ਮ ਮਹਿਲਾ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਸੁਲਫ਼ਾ ਬਿਹਾਰ ਤੋਂ ਲਿਆ ਕੇ ਅਨਾਜ ਮੰਡੀ ਵਿੱਚ ਕੰਮ ਕਰਦੇ ਮਜ਼ਦੂਰਾਂ (ਲੇਬਰ) ਨੂੰ ਸਪਲਾਈ ਕਰਦੀ ਸੀ। ਪੁਲਿਸ ਨੇ ਮੁਲਜ਼ਮ ਮਹਿਲਾ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਦੇ ਹੁਕਮਾਂ ਤੇ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ ਹੈ।