ਪੱਤਰ ਪੇ੍ਰਰਕ, ਪਟਿਆਲਾ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟਾਵਰ 'ਤੇ ਬੈਠਿਆ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸੁਰਿੰਦਰਪਾਲ 95ਵੇਂ ਦਿਨ ਵੀ ਟਾਵਰ 'ਤੇ ਡਟਿਆ ਰਿਹਾ। ਦੂਜੇ ਪਾਸੇ ਉਸ ਦਾ ਮਰਨ ਵਰਤ ਚੌਥੇ ਦਿਨ ਵਿਚ ਦਾਖ਼ਲ ਹੋ ਗਿਆ ਹੈ।

ਪਿਛਲੇ ਤਿੰਨ ਦਿਨਾਂ ਤੋਂ ਭੁੱਖੇ ਪਿਆਸੇ ਰਹਿਣ ਕਾਰਨ ਇਸ ਅੰਦੋਲਨਕਾਰੀ ਅਧਿਆਪਕ ਦੀ ਹਾਲਤ ਹੋਰ ਜ਼ਿਆਦਾ ਨਾਜ਼ੁਕ ਹੁੰਦੀ ਜਾ ਰਹੀ ਹੈ। ਉਸ ਨੇ ਸਾਫ਼ ਕਿਹਾ ਹੈ ਕਿ ਉਹ ਸਿੱਖਿਆ ਮੰਤਰੀ ਦੇ ਲਿਖਤੀ ਭਰੋਸੇ ਮਗਰੋਂ ਹੀ ਟਾਵਰ ਤੋਂ ਹੇਠਾਂ ਉਤਰਨਗੇ। ਹੱਕਾਂ ਖਾਤਰ ਇਹ ਸੰਘਰਸ਼ ਇਵੇਂ ਹੀ ਜਾਰੀ ਰਹੇਗੀ।