ਜਥੇਦਾਰ ਸੁਰਜੀਤ ਗੜ੍ਹੀ ਨਾਲ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤਾ ਦੁੱਖ ਸਾਂਝਾ
ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨਾਲ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤਾ ਦੁੱਖ ਸਾਂਝਾ
Publish Date: Wed, 22 Apr 2026 04:27 PM (IST)
Updated Date: Wed, 22 Apr 2026 04:31 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਦੇ ਭੈਣ ਜੀ ਜਗਜੀਤ ਕੌਰ ਦੇ ਅਚਨਚੇਤ ਸਦੀਵੀ ਵਿਛੋੜੇ ’ਤੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਆਦਿ ਨੇ ਕਿਹਾ ਕਿ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੇ ਭੈਣ ਜੀ ਜਗਜੀਤ ਕੌਰ ਦਾ ਸਦੀਵੀ ਵਿਛੋੜਾ ਜਿੱਥੇ ਪਰਿਵਾਰ ਲਈ ਵੱਡਾ ਘਾਟਾ ਹੈ ਅਤੇ ਵਿਛੜੀ ਰੂਹ ਨੂੰ ਪ੍ਰਮਾਤਮਾ ਆਪਣੇ ਚਰਨਾਂ ਵਿਚ ਨਿਵਾਸ਼ ਬਖ਼ਸ਼ਣ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਗਜੀਤ ਕੌਰ ਧਾਰਮਿਕ ਸ਼ਖ਼ਸੀਅਤ ਵਾਲੇ ਸਨ, ਜਿਨ੍ਹਾਂ ਪ੍ਰਭਾਵ ਆਪਣੇ ਹੋਰਨਾਂ ਭੈਣ ਭਰਾਵਾਂ ’ਤੇ ਪਿਆ, ਜਿਸ ਕਰਕੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਧਾਰਮਿਕ ਅਤੇ ਸਿਆਸੀ ਆਗੂ ਵਜੋਂ ਪਹਿਚਾਣ ਦੇ ਧਾਰਨੀ ਹਨ। ਉਨ੍ਹਾਂ ਕਿਹਾ ਕਿ ਭੈਣ ਜਗਜੀਤ ਕੌਰ ਦਾ ਅਚਨਚੇਤ ਇਸ ਸੰਸਾਰ ਨੂੰ ਛੱਡ ਜਾਣਾ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜਿਨ੍ਹਾਂ ਦੀ ਪਰਿਵਾਰ ਵਿਚ ਹਮੇਸ਼ਾ ਘਾਟ ਮਹਿਸੂਸ ਹੁੰਦੀ ਰਹੇਗੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਵਿਛੋੜਾ ਅਸਹਿ ਅਤੇ ਅਕਹਿ ਹੈ ਅਤੇ ਪ੍ਰਮਾਤਮਾ ਅਜਿਹੀ ਰੱਬੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।