- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਰਜੀਤ ਸਿੰਘ ਪਹਾੜੀਪੁਰ ਸਾਥੀਆਂ ਸਮੇਤ ਆਪ ’ਚ ਸ਼ਾਮਲ: ਢਿੱਲੋਂ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਲਿਮਿਟਡ ਦੇ ਚੇਅਰਮੈਨ ਅਤੇ ਲੋਕ ਸਭਾ ਪਟਿਆਲਾ ਦੇ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ, ਜਦੋਂ ਅਕਾਲੀ ਦਲ ਨਾਲ ਜੁੜੇ ਸਾਬਕਾ ਸਰਪੰਚ ਸੁਰਜੀਤ ਸਿੰਘ ਪਹਾੜੀਪੁਰ ਆਪਣੇ ਸਾਥੀਆਂ ਅਤੇ ਵੱਡੀ ਗਿਣਤੀ ਵਿਚ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ। ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਸੁਰਜੀਤ ਸਿੰਘ ਪਹਾੜੀਪੁਰ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ’ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸੁਰਜੀਤ ਸਿੰਘ ਪਹਾੜੀਪੁਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਾ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਹਨ। ਇਸ ਮੌਕੇ ਗੱਜਣ ਸਿੰਘ ਮੀਡੀਆ ਸਕੱਤਰ ਪਟਿਆਲਾ, ਮਦਨ ਮੋਹਨ ਜੁਲਕਾਂ, ਦਲਵੀਰ ਸਿੰਘ ਪੰਚ, ਸੁਰਿੰਦਰ ਪਾਲ ਸਿੰਘ, ਰਜਿੰਦਰ ਸਿੰਘ ਗਿੱਲ, ਰਾਮਤੇਜ ਸਿੰਘ ਖੋਖਰ, ਬਲਦੇਵ ਸਿੰਘ, ਕੇਵਲ ਕੁਮਾਰ, ਜਗਜੀਤ ਸਿੰਘ ਪਹਾੜੀਪੁਰ, ਮਨਦੀਪ ਸਿੰਘ ਕੱਕੇਪੁਰ, ਬਲਜੀਤ ਸਿੰਘ ਮਾਰਦਾਹੇੜੀ, ਗੁਰੑਮੈਲ ਸਿੰਘ ਡੰਡੋਆ, ਹਰਬੰਸ ਸਿੰਘ ਪੰਜੋਲਾ, ਦੀਪਾ ਸਿੰਘ ਪੰਜੋਲਾ, ਗੁਲਾਬ, ਜਸਵੰਤ ਸਿੰਘ ਆਦਿ ਹਾਜ਼ਰ ਸਨ।