ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Publish Date: Mon, 13 Apr 2026 06:56 PM (IST)
Updated Date: Mon, 13 Apr 2026 07:01 PM (IST)

ਫੋਟੋ 13ਪੀਟੀਐਲ: 28 ਜੀਐਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫਗਾਨਾਂ ਵਿਖੇ ਵਿਸਾਖੀ ਦਾ ਪਾਵਨ ਤਿਉਹਾਰ ਬਡ਼ੇ ਉਤਸ਼ਾਹ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਧਾਰਮਿਕ, ਸੰਸਕ੍ਰਿਤ ਅਤੇ ਇਤਿਹਾਸਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਖਾਲਸਾ ਪੰਥ ਦੀ ਸਾਜਨਾ ਅਤੇ ਇਸ ਦੇ ਮੂਲ ਸਿਧਾਂਤਾਂ ਬਾਰੇ ਦੱਸਿਆ ਗਿਆ। ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਥਾਪਨਾ ਕਰਕੇ ਸਿੱਖ ਕੌਮ ਨੂੰ ਇੱਕ ਨਵੀਂ ਪਹਿਚਾਣ ਅਤੇ ਸ਼ਕਤੀ ਪ੍ਰਦਾਨ ਕੀਤੀ ਗਈ। ਇਸ ਦੇ ਨਾਲ ਹੀ ਜਲਿਆਂ ਵਾਲੇ ਬਾਗ਼ ਦੀ ਦੁਖਦਾਈ ਘਟਨਾ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਵਿੱਚ ਦੇਸ਼ਭਗਤੀ ਅਤੇ ਬਲੀਦਾਨ ਦੀ ਭਾਵਨਾ ਜਗਾਈ ਗਈ। ਵਿਦਿਆਰਥੀਆਂ ਵੱਲੋਂ ਗਿੱਧਾ, ਭੰਗਡ਼ਾ, ਕਵਿਤਾਵਾਂ ਅਤੇ ਹੋਰ ਸੰਸਕ੍ਰਿਤ ਪ੍ਰਸਤੁਤੀਆਂ ਰਾਹੀਂ ਤਿਉਹਾਰ ਦੀ ਖੁਸ਼ੀ ਨੂੰ ਰੰਗੀਨ ਢੰਗ ਨਾਲ ਪੇਸ਼ ਕੀਤਾ ਗਿਆ। ਪੂਰਾ ਸਕੂਲੀ ਮਾਹੌਲ ਰੌਣਕ ਅਤੇ ਖੁਸ਼ੀ ਨਾਲ ਭਰਿਆ ਹੋਇਆ ਨਜ਼ਰ ਆਇਆ। ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸਭ ਨੂੰ ਵਿਸਾਖੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਕੂਲ ਦੇ ਡਾਇਰੈਕਟਰ ਗੌਰਵ ਗੁਲਾਟੀ, ਪ੍ਰਧਾਨ ਸਲੋਨੀ ਗੁਲਾਟੀ, ਪ੍ਰਬੰਧਕ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਹਾਜ਼ਰ ਸਨ।