ਖੇਡਾਂ ਵਤਨ ਪੰਜਾਬ ’ਚ ਛਾਏ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀ ਖੇਡਾਂ ਵਤਨ ਪੰਜਾਬ ’ਚ ਛਾਏ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀ
Publish Date: Wed, 18 Nov 2026 05:03 PM (IST)
Updated Date: Wed, 18 Nov 2026 05:04 PM (IST)
ਫੋਟੋ 18ਪੀਟੀਐਲ: 13: ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਅਫਗਾਨਾਂ ਲਈ ਇਹ ਬੇਹੱਦ ਮਾਣ, ਖੁਸ਼ੀ ਦਾ ਪਲ ਹੈ ਕਿ ਸਕੂਲ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸਟੇਟ ਲੈਵਲ ਹੈਂਡਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਤਮਗੇ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ’ਚ ਅੱਠਵੀਂ ਜਮਾਤ ਦੇ ਵਿਦਿਆਰਥੀ ਕਾਰਤਿਕ ਨੇ ਅੰਡਰ-17 ਵਰਗ ’ਚ ਸੋਨੇ ਦਾ ਤਮਗਾ, ਸੱਤਵੀਂ ਜਮਾਤ ਦੇ ਵਿਦਿਆਰਥੀ ਲਵਪ੍ਰੀਤ ਗਿਰੀ ਨੇ ਅੰਡਰ-14 ਵਰਗ ਵਿੱਚ ਕਾਂਸੀ ਦਾ ਤਮਗਾ ਤੇ ਬਾਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਪਰੀ ਨੇ ਅੰਡਰ-21 ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ ਦੀਆਂ ਪ੍ਰਾਪਤੀਆਂ ’ਚ ਇਕ ਹੋਰ ਸੁਨਹਿਰੀ ਅਧਿਆਇ ਜੋਡ਼ ਦਿੱਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਡਾ. ਸੁਸ਼ੀਲ ਮਿਸ਼ਰਾ ਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਤਿੰਨਾਂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਪ੍ਰਾਪਤੀਆਂ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹਨ। ਸਕੂਲ ਦਾ ਮਕਸਦ ਸਿਰਫ਼ ਬੱਚਿਆਂ ਨੂੰ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰ ਕੇ ਉਨ੍ਹਾਂ ਨੂੰ ਹਰ ਖੇਤਰ ਵਿੱਚ ਸਫ਼ਲ ਬਣਾਉਣਾ ਵੀ ਹੈ।