- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੈਗੋਰ ਇੰਟਰਨੈਸ਼ਨਲ ਸਕੂਲ ਦੀ ਕ੍ਰਿਕਟ ਵਿੱਚ ਸ਼ਾਨਦਾਰ ਜਿੱਤ

ਜੀਐਸ ਮਹਿਰੋਕ•, ਪੰਜਾਬੀ ਜਾਗਰਣ,• ਦੇਵੀਗਡ਼੍ਹ : ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਅਕਬਰਪੁਰ ਅਫ਼ਗਾਨਾ ਦੀ ਅੰਡਰ-17 ਲਡ਼ਕਿਆਂ ਦੀ ਕ੍ਰਿਕਟ ਟੀਮ ਨੇ ਪਹਿਲੇ ਕ੍ਰਿਕਟ ਚੈਂਪੀਅਨਸ਼ਿਪ ਕੱਪ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਤੇ ਜੇਤੂ ਟਰਾਫ਼ੀ ਆਪਣੇ ਨਾਮ ਕੀਤੀ। ਇਹ ਚੈਂਪੀਅਨਸ਼ਿਪ ਟੈਗੋਰ ਸਕੂਲ ਦੇ ਕ੍ਰਿਕਟ ਗਰਾਊਂਡ ਵਿੱਚ ਕਰਵਾਈ ਗਈ, ਜਿਸ ਵਿਚ ਛੇ ਟੀਮਾਂ ਨੇ ਭਾਗ ਲਿਆ। ਸਖ਼ਤ ਮੁਕਾਬਲੇ ਦੌਰਾਨ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਆਪਣੀ ਮਿਹਨਤ, ਅਨੁਸ਼ਾਸਨ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ਨੂੰ 60 ਦੌਡ਼ਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ ਤੇ ਮੈਨੇਜਰ ਡਾ. ਸੁਸ਼ੀਲ ਮਿਸ਼ਰਾ ਨੇ ਜੇਤੂ ਟੀਮ ਅਤੇ ਕੋਚ ਪ੍ਰਦੀਪ ਵਰਮਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਟੀਮ ਭਾਵਨਾ, ਅਨੁਸ਼ਾਸਨ ਅਤੇ ਸੰਘਰਸ਼ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਅਜਿਹੀਆਂ ਜਿੱਤਾਂ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਦੀ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਜੋਸ਼ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਟੈਗੋਰ ਇੰਟਰਨੈਸ਼ਨਲ ਸਕੂਲ ਹਮੇਸ਼ਾ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਵਚਨਬੱਧ ਹੈ। ਅੰਡਰ-17 ਕ੍ਰਿਕਟ ਟੀਮ ਦੀ ਇਹ ਸ਼ਾਨਦਾਰ ਜਿੱਤ ਸਕੂਲ ਦੇ ਖੇਡ ਇਤਿਹਾਸ ਵਿੱਚ ਇੱਕ ਹੋਰ ਮਾਣਮੱਤਾ ਅਧਿਆਇ ਜੋਡ਼ਦੀ ਹੈ।