ਯਸ਼ਿਤਾ ਨੇ ਨੈਸ਼ਨਲ ਸਕੂਲ ਖੇਡਾਂ ਤਾਈਕਵਾਂਡੋ ’ਚ ਹਾਸਲ ਕੀਤਾ ਗੋਲਡ ਮੈਡਲ
ਯਸ਼ਿਤਾ ਨੇ ਨੈਸ਼ਨਲ ਸਕੂਲ ਖੇਡਾਂ ਤਾਈਕਵਾਂਡੋ ਵਿੱਚ ਹਾਸਲ ਕੀਤਾ ਗੋਲਡ ਮੈਡਲ
Publish Date: Mon, 12 Jan 2026 04:24 PM (IST)
Updated Date: Mon, 12 Jan 2026 04:27 PM (IST)

ਫੋਟੋ 12ਪੀਟੀਐਲ: 1 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : 69ਵੀਆਂ ਨੈਸ਼ਨਲ ਸਕੂਲ ਖੇਡਾਂ ਤਾਈਕਵਾਂਡੋ ਅੰਡਰ-14 ਲੜਕੀਆਂ ਲੁਧਿਆਣਾ ਵਿਖੇ 5 ਜਨਵਰੀ 2026 ਤੋਂ 11 ਜਨਵਰੀ 2026 ਤੱਕ ਕਰਵਾਈਆਂ ਗਈਆਂ। ਇਹ ਖੇਡਾ ਨਿਖਿਲ ਹੰਸ ਦੀ ਦੇਖਰੇਖ ਵਿਚ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਪੰਜਾਬ ਦੀ ਯਸ਼ਿਤਾ ਜੋ ਕਿ ਸਕੂਲ ਆਫ ਐਮੀਨੈਂਸ ਬਲਬੇੜਾ ਵਿਖੇ ਪੜਦੀ ਹੈ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਸਕੂਲ ਖੇਡਾਂ ਤਾਈਕਵਾਂਡੋ ਅੰਡਰ- 14 ਲੜਕੀਆਂ ਵਿਚ ਗੋਲਡ ਮੈਡਲ ਹਾਸਲ ਕੀਤਾ। ਸਕੂਲ ਦੇ ਡੀਪੀਈ ਮੋਹਿਤ ਕੁਮਾਰ ਨੇ ਦੱਸਿਆ ਕਿ ਯਸ਼ਿਤਾ ਨੇ ਰਾਜ ਪੱਧਰੀ ਸਕੂਲ ਖੇਡਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਗੋਲਡ ਮੈਡਲ ਹਾਸਲ ਕੀਤਾ ਸੀ, ਜਿਸ ਦੇ ਆਧਾਰ ਤੇ ਉਸਦੀ ਸਿਲੈਕਸ਼ਨ ਨੈਸ਼ਨਲ ਖੇਡਾਂ ਵਿੱਚ ਹੋਈ ਸੀ। ਮੋਹਿਤ ਕੁਮਾਰ ਨੇ ਕਿਹਾ ਕਿ ਯਸ਼ਿਤਾ ਨੇ ਨੈਸ਼ਨਲ ਖੇਡਾਂ ਵਿਚ ਗੋਲਡ ਮੈਡਲ ਹਾਸਲ ਕਰਕੇ ਆਪਣੇ ਸਕੂਲ, ਆਪਣੇ ਮਾਤਾ ਪਿਤਾ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਵਿਕਰਮਜੀਤ ਨੇ ਮੋਹਿਤ ਕੁਮਾਰ ਅਤੇ ਯਸ਼ਿਤਾ ਨੂੰ ਉਨ੍ਹਾਂ ਦੀ ਇਸ ਸਫਲਤਾ ਤੇ ਵਧਾਈ ਦਿੱਤੀ। ਪ੍ਰਿੰਸੀਪਲ ਵਿਕਰਮਜੀਤ ਨੇ ਕਿਹਾ ਕਿ ਮੋਹਿਤ ਕੁਮਾਰ ਦੀ ਅਗਵਾਈ ਵਿਚ ਸਕੂਲ ਖੇਡਾਂ ਦੇ ਖੇਤਰ ਵਿਚ ਨਵੀਆਂ ਉਚਾਈਆਂ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਬਾਕੀ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੱਧ ਚੜ ਕੇ ਭਾਗ ਲੈਣਾ ਚਾਹੀਦਾ ਹੈ।