Sad News : ਟਕਸਾਲੀ ਅਕਾਲੀ ਆਗੂ ਜੰਗ ਸਿੰਘ ਸੰਗਾਲਾ ਦਾ ਦੇਹਾਂਤ
ਪੰਜਾਬ ਦੇ ਪ੍ਰਮੁੱਖ ਰੀਅਲ ਅਸਟੇਟ ਕਾਰੋਬਾਰੀ ਅਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਲੰਮੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਉਨ੍ਹਾਂ ਦੇ ਪਿਤਾ ਟਕਸਾਲੀ ਅਕਾਲੀ ਆਗੂ ਜਥੇਦਾਰ ਜੰਗ ਸਿੰਘ ਸੰਗਾਲਾ ਦਾ ਦੇਹਾਂਤ ਹੋ ਗਿਆ। ਅਕਾਲੀ ਮੋਰਚਿਆਂ ਦੌਰਾਨ ਲੰਬਾ ਸਮਾਂ ਜੇਲ੍ਹਾਂ ਵਿੱਚ ਰਹੇ ਜਥੇਦਾਰ ਸੰਗਾਲਾ ਆਪਣੇ ਪਿੱਛੇ ਧੀਆਂ-ਪੁੱਤਾਂ ਦਾ ਭਰਿਆ ਪਰਿਵਾਰ ਛੱਡ ਗਏ ਹਨ।
Publish Date: Fri, 31 Oct 2025 01:19 PM (IST)
Updated Date: Fri, 31 Oct 2025 01:21 PM (IST)
ਸੁਖਵਿੰਦਰ ਸਿੰਘ ਅਟਵਾਲ, ਪੰਜਾਬੀ ਜਾਗਰਣ, ਅਮਰਗੜ੍ਹ - ਪੰਜਾਬ ਦੇ ਪ੍ਰਮੁੱਖ ਰੀਅਲ ਅਸਟੇਟ ਕਾਰੋਬਾਰੀ ਅਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਲੰਮੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਉਨ੍ਹਾਂ ਦੇ ਪਿਤਾ ਟਕਸਾਲੀ ਅਕਾਲੀ ਆਗੂ ਜਥੇਦਾਰ ਜੰਗ ਸਿੰਘ ਸੰਗਾਲਾ ਦਾ ਦੇਹਾਂਤ ਹੋ ਗਿਆ। ਅਕਾਲੀ ਮੋਰਚਿਆਂ ਦੌਰਾਨ ਲੰਬਾ ਸਮਾਂ ਜੇਲ੍ਹਾਂ ਵਿੱਚ ਰਹੇ ਜਥੇਦਾਰ ਸੰਗਾਲਾ ਆਪਣੇ ਪਿੱਛੇ ਧੀਆਂ-ਪੁੱਤਾਂ ਦਾ ਭਰਿਆ ਪਰਿਵਾਰ ਛੱਡ ਗਏ ਹਨ।
 ਜਥੇਦਾਰ ਸੰਗਾਲਾ ਦੀ ਮ੍ਰਿਤਕ ਦੇਹ ਦਾ ਉਨ੍ਹਾਂ ਦੇ ਜੱਦੀ ਪਿੰਡ ਸੰਗਾਲਾ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਐਗਜੈਕਟਿਵ ਮੈਂਬਰ ਹਾਜੀ ਤੁਫੈਲ ਮਲਿਕ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਸੂਚਨਾ ਕਮਿਸ਼ਨ ਦੇ ਸਾਬਕਾ ਮੈਂਬਰ ਜਥੇਦਾਰ ਅਜੀਤ ਸਿੰਘ ਚੰਦੂਰਾਈਆਂ, ਸਰਬੱਤ ਦਾ ਭਲਾ ਟਰੱਸਟ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ, ਕਾਕਾ ਅਮਰਿੰਦਰ ਸਿੰਘ ਮੰਡੀਆਂ, ਜਤਿੰਦਰ ਸਿੰਘ ਮਹੋਲੀ, ਸਾਬਕਾ ਚੇਅਰਮੈਨ ਜਥੇਦਾਰ ਮੇਘ ਸਿੰਘ ਗੁਆਰਾ ਸ਼ਾਮਲ ਸਨ। 
   
ਇਸ ਦੌਰਾਨ ਵਿਧਾਇਕ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ, ਕੁਲਜਿੰਦਰ ਸਿੰਘ ਬੂੰਗਾ, ਸਰਪੰਚ ਯੂਨੀਅਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਜਥੇਦਾਰ ਹਮੀਰ ਸਿੰਘ ਕਾਸਮਪੁਰ, ਜਥੇਦਾਰ ਹਰਦੇਵ ਸਿੰਘ ਸੇਹਕੇ, ਸਰਪੰਚ ਹਰਜੀਤ ਸਿੰਘ ਭੈਣੀ, ਅੰਮ੍ਰਿਤਪਾਲ ਸਿੰਘ ਭੂਦਨ, ਗੁਰਜੀਵਨ ਸਿੰਘ ਸਰੌਦ, ਰੈਵੇਨਿਊ ਅਧਿਕਾਰੀ ਹਾਕਮ ਸਿੰਘ ਸਮੇਤ ਵੱਖ-ਵੱਖ ਸਿਆਸੀ, ਧਾਰਮਿਕ,ਵਪਾਰਕ, ਸਮਾਜ ਸੇਵੀ ਸੰਸਥਾਵਾਂ ਤੇ ਪੱਤਰਕਾਰ ਭਾਈਚਾਰੇ ਨਾਲ ਸੰਬੰਧਿਤ ਅਹਿਮ ਸ਼ਖ਼ਸੀਅਤਾਂ ਨੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।