ਸਾਬਕਾ ਵਿਧਾਇਕ ਦੇ ਬੀਜੇਪੀ ’ਚ ਸ਼ਾਮਲ ਹੋਣ ਤੇ ਟਕਸਾਲੀ ਕਾਂਗਰਸੀਆਂ ਨੇ ਵਿਖਾਈ ਇੱਕਜੁੱਟਤਾ ਸਾਬਕਾ ਵਿਧਾਇਕ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਤੇ ਟਕਸਾਲੀ ਕਾਂਗਰਸੀਆਂ ਨੇ ਵਿਖਾਈ ਇੱਕਜੁੱਟਤਾ
Publish Date: Fri, 20 Nov 2026 06:10 PM (IST)
Updated Date: Fri, 20 Nov 2026 06:13 PM (IST)
ਫੋਟੋ 20ਪੀਟੀਐਲ: 20, 21, 23, 24: ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਬਨੂੜ ਤੇ ਖੇੜਾ ਗੱਜੂ ਸਰਕਲ ਦੇ ਕਾਂਗਰਸੀ ਨੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਭਾਜਪਾ ਵਿਚ ਸ਼ਾਮਲ ਹੋਣ ਤੇ ਇਕ ਦੂਜੇ ਨੂੰ ਘੰਟੀਆਂ ਖੜਕਾਉਣੀਆਂ ਸੁਰੂ ਕਰ ਦਿੱਤੀਆ ਹਨ ਤੇ ਉਨਾਂ ਵੱਲੋਂ ਕਾਂਗਰਸ ਪਾਰਟੀ ਨੂੰ ਇੱਕਜੁੱਟ ਰੱਖਣ ਲਈ ਭਲਕੇ ਤੋਂ ਪਿੰਡ ਪੱਧਰ ਤੇ ਮੀਟਿੰਗਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕਾਂਗਰਸ ਪਾਰਟੀ ਵੱਲੋਂ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰਦੇ ਆ ਰਹੇ ਸਰਕਲ ਪ੍ਰਧਾਨ ਤੇ ਸਾਬਕਾ ਸਰਪੰਚ ਨੈਬ ਸਿੰਘ ਜ਼ੈਲਦਾਰ ਮਨੋਲੀ ਸੂਰਤ ਨੇ ਕਿਹਾ ਕਿ ਉਹ ਪਾਰਟੀ ਦੇ ਪੱਕੇ ਸਿਪਾਹੀ ਹਨ ਅਤੇ ਤਿੰਨ ਪੀੜ੍ਹੀਆਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ। ਉਹ ਕਾਂਗਰਸ ਨੂੰ ਇੱਕ ਜੁੱਟ ਰੱਖਣ ਲਈ ਕੋਈ ਕਸਰ ਬਾਕੀ ਨਹੀ ਛੱਡਣਗੇ ਅਤੇ ਪਾਰਟੀ ਨੂੰ ਛੁਰਾ ਮਾਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਬਨੂੜ ਦਿਹਾਤੀ ਸਰਕਲ ’ਚੋਂ ਕਾਂਗਰਸ ਪਾਰਟੀ ਇੱਕਜੁੱਟ ਹੈ ਅਤੇ ਸਰਕਲ ਦੇ ਲੋਕ ਭਾਜਪਾ ਵਾਲਿਆਂ ਨੂੰ ਮੂੰਹ ਨਹੀ ਲਾਉਣਗੇ। ਇਸੇ ਤਰ੍ਹਾਂ ਖੇੜਾਗੱਜੂ ਸਰਕਲ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵਿੰਦਰ ਕੌਰ ਦੇ ਪਤੀ ਤੇ ਸੀਨੀਅਰ ਕਾਂਗਰਸੀ ਆਗੂ ਖਜਾਨ ਸਿੰਘ ਹੁਲਕਾ ਨੇ ਕਿਹਾ ਕਿ ਉਹ ਪਾਰਟੀ ਨਾਲ ਜੁੜੇ ਹੋਏ ਹਨ, ਨਾ ਕਿ ਕਿਸੇ ਵਿਆਕਤੀ ਨਾਲ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਜਿਸ ਨੂੰ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਟਿਕਟ ਦੇਵੇਗੀ। ਉਸ ਨੂੰ ਉਹ ਇਥੋਂ ਜਿਤਾ ਕੇ ਭੇਜਣਗੇ ਅਤੇ ਉਹ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਨੰਗਾ ਕਰਨਗੇ। ਉਕਤ ਸਰਕਲ ਤੋਂ ਕਾਂਗਰਸ ਪਾਰਟੀ ਨਾਲ ਤਿੰਨ ਪੀੜ੍ਹੀਆਂ ਤੋਂ ਜੁੜੇ ਸੀਨੀਅਰ ਆਗੂ ਪ੍ਰੇਮ ਕੁਮਾਰ ਮਾਣਕਪੁਰ ਨੇ ਕਿਹਾ ਕਿ ਹਰਦਿਆਲ ਸਿੰਘ ਕੰਬੋਜ ਨੇ ਕਦੇ ਪਾਰਟੀ ਲਈ ਕੰਮ ਨਹੀ ਕੀਤਾ, ਸਗੋਂ ਆਪਣੇ ਆਪ ਨੂੰ ਮਜਬੂਤ ਕਰਨ ਤੇ ਲੱਗੇ ਰਹੇ। ਉਨਾਂ ਕਿਹਾ ਕਿ ਉਹ ਪਹਿਲਾਂ ਕਮਿਊਨਿਸਟ ਤੋਂ ਬਸਪਾ ਤੇ ਫਿਰ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਹਨ। ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਦੇ ਤੌਰ ਤੇ ਕੰਮ ਕਰ ਰਹੀ ਬਨੂੜ ਨੇੜਲੇ ਪਿੰਡ ਜਲਾਲਪੁਰ ਦੀ ਵਸਨੀਕ ਰੁਪਿੰਦਰ ਕੌਰ ਕੰਗ ਨੇ ਪਾਰਟੀ ਹਾਈਕਮਾਂਡ ਤੋਂ ਹਲਕਾ ਰਾਜਪੁਰਾ ਤੋਂ ਟਿਕਟ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਲਈ 1991 ਤੋਂ ਕੰਮ ਕਰਦੀ ਆ ਰਹੀ ਹੈ ਅਤੇ ਉਹਨਾਂ ਨੇ ਕਦੇ ਵੀ ਪਾਰਟੀ ਤੋਂ ਕੋਈ ਅਹੁਦਾ ਨਹੀਂ ਮੰਗਿਆ। ਹੁਣ ਪਾਰਟੀ ਹਾਈ ਕਮਾਂਡ ਤੋਂ ਹਲਕਾ ਰਾਜਪੁਰਾ ਤੋਂ ਟਿਕਟ ਦੇਣ ਦੀ ਮੰਗ ਕੀਤੀ ਤਾਂ ਜੋ ਇਹ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਈ ਜਾਵੇ।