- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 8 ਵਿਅਕਤੀਆਂ ਦੇ ਕੱਟੇ ਚਲਾਨ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਸਹਾਇਕ ਸਿਹਤ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ’ਚ ਤੰਬਾਕੂ ਕੰਟਰੋਲ ਸੈੱਲ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ’ਤੇ 8 ਦੁਕਾਨਾਂ/ਖੋਖਿਆਂ ਦੇ ਚਲਾਨ ਕੱਟ ਕੇ 1500 ਰੁਪਏ ਜੁਰਮਾਨੇ ਵਜੋਂ ਵਸੂਲ ਕੀਤੇ ਗਏ। ਜ਼ਿਲ੍ਹਾ ਸਹਾਇਕ ਸਿਹਤ ਅਫਸਰ ਡਾ. ਇੰਦਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਟੀਮ ਵੱਲੋਂ ਸਰਕਾਰੀ ਮੈਡੀਕਲ ਕਾਲਜ, ਛੋਟੀ ਬਾਰਾਦਰੀ, ਲੀਲਾ ਭਵਨ ਤੇ ਭੁਪਿੰਦਰਾ ਰੋਡ ਦੇ ਨੇੜੇ ਦੇ ਖੇਤਰਾਂ ’ਚ ਜਾ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾਂ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲ੍ਹੀਆਂ ਸਿਗਰਟਾਂ ਦੀ ਵਿਕਰੀ ਕੀਤੀ ਜਾ ਰਹੀ ਸੀ, ਦੁਕਾਨਾਂ ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਅਤੇ ਪਿਕਟੋਰੀਅਲ ਚਿੰਨ ਵਾਲੇ ਸਾਈਨ ਬੋਰਡ ਨਹੀਂ ਲੱਗੇ ਹੋਏ ਸਨ, ਉਨ੍ਹਾਂ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ। ਜਿਸ ਕਰਕੇ ਸਬੰਧਤ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਰਮਾਨਾ ਕੀਤਾ ਗਿਆ। ਡਾ. ਰੰਧਾਵਾ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾ ਉਸ ਵਿਰੁੱਧ ਐਕਟ ਅਨਸੁਾਰ ਬਣਦੀ ਕਾਰਵਾਈ ਕੀਤੀ ਜਾਵੇਗੀ।