- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝਿੰਜਰ ਸਾਹਿਬ ਨੂੰ ਨਿਸ਼ਾਨਾ ਬਣਾਉਣਾ ਗਲਤ: ਜਸਪਾਲ ਸਿੰਘ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਯੂਥ ਅਕਾਲੀ ਦਲ ਦੇ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਜਸਪਾਲ ਸਿੰਘ ਨੇ ਕਿਹਾ ਕਿ ਬਹਿਰੀਨ ਦੀ ਇੱਕ ਔਰਤ ਨਾਲ ਸਬੰਧਤ ਮਾਮਲੇ ਨੂੰ ਲੈ ਕੇ ਅਕਾਲੀ ਦਲ ਹਲਕਾ ਘਨੌਰ ਦੇ ਇੰਚਾਰਜ ਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ਜਾਣੀ ਚਾਹੀਦੀ। ਅਕਾਲੀ ਆਗੂ ਜਸਪਾਲ ਸਿੰਘ ਨੇ ਕਿਹਾ ਕਿ ਪਿਛਲੇ ਲਗਭਗ ਦੋ ਸਾਲਾਂ ਤੋਂ ਸਰਬਜੀਤ ਸਿੰਘ ਝਿੰਜਰ ਵੱਲੋਂ ਆਪਣੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਬਹਿਰੀਨ ਵਾਲੀ ਔਰਤ ਨਾਲ ਜੁੜੇ ਮਾਮਲੇ ਨੂੰ ਲੈ ਕੇ ਝਿੰਜਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਘਨੌਰ ਦੇ ਲੋਕ ਸਰਬਜੀਤ ਝਿੰਜਰ ਦੇ ਨਾਲ ਖੜ੍ਹੇ ਹਨ ਅਤੇ ਇਸ ਮਾਮਲੇ ਨੂੰ ਲੈ ਕੇ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧ ਆਪਣੀ ਜਗ੍ਹਾ ਹੈ, ਪਰ ਕਿਸੇ ਵਿਅਕਤੀ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਉਣਾ ਜਾਂ ਮੀਡੀਆ ਰਾਹੀਂ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਨਾ ਠੀਕ ਨਹੀਂ। ਜਸਪਾਲ ਸਿੰਘ ਨੇ ਕਿਹਾ ਕਿ ਕਿਸੇ ਵੀ ਮਾਮਲੇ ਸਬੰਧੀ ਤੱਥਾਂ ਦੇ ਆਧਾਰ ’ਤੇ ਗੱਲ ਕੀਤੀ ਜਾਣੀ ਚਾਹੀਦੀ ਹੈ ਅਤੇ ਸਿਆਸੀ ਵਿਰੋਧ ਨੂੰ ਨਿੱਜੀ ਮਾਮਲਿਆਂ ਨਾਲ ਜੋੜਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।