ਤਰੁਣ ਚੁੱਘ ਦਾ ਪਾਤੜਾਂ ਵਿਖੇ ਭਾਜਪਾ ਵਰਕਰਾਂ ਵੱਲੋਂ ਭਰਵਾਂ ਸਵਾਗਤ ਤਰੁਣ ਚੁੱਘ ਦਾ ਪਾਤੜਾਂ ਵਿਖੇ ਭਾਜਪਾ ਵਰਕਰਾਂ ਵੱਲੋਂ ਭਰਵਾਂ ਸਵਾਗਤ
Publish Date: Tue, 25 Aug 2026 06:52 PM (IST)
Updated Date: Tue, 25 Aug 2026 06:55 PM (IST)
ਫੋਟੋ 25ਪੀਟੀਐਲ: 29: ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਪੰਜਾਬ ਦੌਰੇ ਤੋਂ ਦਿੱਲੀ ਵਾਪਸੀ ਦੌਰਾਨ ਭਾਜਪਾ ਦੇ ਰਾਸ਼ਟਰੀ ਦਫ਼ਤਰ ਪ੍ਰਮੁੱਖ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦਾ ਪਾਤੜਾਂ ਪਹੁੰਚਣ ’ਤੇ ਪਾਰਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਸੋਨੂ ਮਿੱਤਲ ਵੱਲੋਂ ਸਾਥੀਆਂ ਸਮੇਤ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਵਰਕਰਾਂ ਨਾਲ ਲਗਾਤਾਰ ਤਾਲਮੇਲ ਕਰਕੇ ਸੰਗਠਨ ਨੂੰ ਬੂਥ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਵਰਕਰਾਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਪੂਰੀ ਮਿਹਨਤ ਨਾਲ ਪਾਰਟੀ ਦੀ ਸਰਕਾਰ ਬਣਾਉਣ ਲਈ ਕੰਮ ਕਰਨਗੇ। ਅਕਾਲੀ-ਭਾਜਪਾ ਗਠਜੋੜ ਸਬੰਧੀ ਪੁੱਛੇ ਸਵਾਲ ’ਤੇ ਚੁੱਘ ਨੇ ਕਿਹਾ ਕਿ ਇਸ ਬਾਰੇ ਫ਼ੈਸਲਾ ਪਾਰਟੀ ਦੀ ਹਾਈਕਮਾਂਡ ਅਤੇ ਸੰਸਦੀ ਬੋਰਡ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਵਿਕਾਸ ਨੂੰ ਨਵੀਆਂ ਲੀਹਾਂ ’ਤੇ ਲਿਜਾਇਆ ਜਾਵੇਗਾ ਅਤੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਜਾਵੇਗੀ। ਇਸ ਮੌਕੇ ਚੁੱਘ ਨੇ ਆਪਣੇ ਪੁਰਾਣੇ ਸਾਥੀ ਸੋਨੂ ਮਿੱਤਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਯੁਵਾ ਮੋਰਚਾ ਦੇ ਸਮੇਂ ਤੋਂ ਉਨ੍ਹਾਂ ਨਾਲ ਕੰਮ ਕਰਦੇ ਆ ਰਹੇ ਹਨ।ਇਸ ਮੌਕੇ ਗੌਰਵ ਜੈਨ, ਨੈਨੂ ਰਾਮ ਗਰਗ, ਰਮੇਸ਼ ਕੁਮਾਰ, ਸੁੱਖਾ ਨਵਾਗਾਓ, ਤਰਸੇਮ ਚੰਦ, ਜੀਵਨ ਸਿੰਗਲਾ, ਗੁਰਦੇਵ ਸਿੰਘ, ਅਮਰੀਕ ਸਿੰਘ, ਪ੍ਰਿਤਪਾਲ ਸਿੰਘ, ਜਗਦੀਪ ਸਿੰਘ, ਰਾਮ ਗਰਗ, ਅਸ਼ਵਨੀ ਸਿੰਗਲਾ, ਤਰਸੇਮ ਚੰਦ, ਬਿੱਟੂ ਸ਼ਤਰਾਣਾ, ਸੁਨੀਲ ਗੋਇਲ, ਜਸਪਾਲ ਸਿੰਘ, ਜਗਮੋਹਨ ਸਿੰਘ, ਮਾਨਵ ਗੋਇਲ, ਅਮਿਤ ਕੁਮਾਰ, ਬੁੱਧਰਾਮ, ਸੰਜੀਵ ਕੁਮਾਰ, ਅਭਿਸ਼ੇਕ ਕੁਮਾਰ, ਜਿੰਮੀ ਗੋਇਲ, ਦੀਪਕ ਸਿੰਗਲਾ, ਜਗਦੀਪ ਸ਼ਰਮਾ ਐਮਸੀ ਸੰਜੇ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।