- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਲਾਈਟ ਲੌਂਗੋਵਾਲ ’ਚ ਟੀਬੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਕਰਨਵੀਰ ਸਿੰਘ, ਪੰਜਾਬੀ ਜਾਗਰਣ, ਲੌਂਗੋਵਾਲ : 14 ਪੰਜਾਬ ਬਟਾਲੀਅਨ ਐਨਸੀਸੀ ਨਾਭਾ ਵੱਲੋਂ ਸਲਾਈਟ ਲੌਂਗੋਵਾਲ ਵਿਖੇ ਇੱਕ ਰੋਜ਼ਾ ਤਪਦਿਕ (ਟੀਬੀ)ਜਾਗਰੂਕਤਾ ਪ੍ਰੋਗਰਾਮ ਸਫਲਤਾਪੂਰਵਕ ਕੀਤਾ ਗਿਆ। ਇਹ ਪ੍ਰੋਗਰਾਮ ਲੌਂਗੋਵਾਲ ਸਥਿਤ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਟੇਕਫੈਸਟ 2026 ਦੀਆਂ ਸਮਾਜਿਕ ਪਹੁੰਚ ਗਤੀਵਿਧੀਆਂ ਦੇ ਹਿੱਸੇ ਵਜੋਂ ਸਲਾਈਟ ਐਨਸੀਸੀ ਕੈਡਿਟਾਂ ਦੇ ਸਰਗਰਮ ਸਹਿਯੋਗ ਨਾਲ ਕਰਵਾਇਆ ਗਿਆ।
ਪ੍ਰੋਗਰਾਮ ਦਾ ਮੁੱਖ ਉਦੇਸ਼ ਐzਨਸੀਸੀ ਕੈਡਿਟਾਂ ਅਤੇ ਭਾਈਚਾਰੇ ਵਿੱਚ ਟੀਬੀ, ਇਸ ਦੀ ਰੋਕਥਾਮ, ਸਮੇਂ ਸਿਰ ਪਛਾਣ ਅਤੇ ਇਲਾਜ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਭਾਰਤ ਨੂੰ ਟੀਬੀ ਮੁਕਤ ਬਣਾਉਣ ਦੇ ਰਾਸ਼ਟਰੀ ਟੀਚੇ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ।
ਇਹ ਪ੍ਰੋਗਰਾਮ 14 ਪੰਜਾਬ ਬਟਾਲੀਅਨ ਐਨਸੀਸੀ ਨਾਭਾ ਦੇ ਕਮਾਂਡਿੰਗ ਅਫਸਰ ਕਰਨਲ ਗੌਰਵ ਥੱਪਾ, ਡਾ. ਰਜਿੰਦਰ ਕੌਰ, ਜ਼ਿਲ੍ਹਾ ਟੀਬੀ ਅਧਿਕਾਰੀ, ਡਾ. ਜਸਕੀਰਤ ਸਿੰਘ, ਰਾਜ ਪ੍ਰੋਗਰਾਮ ਅਧਿਕਾਰੀ, ਪ੍ਰਧਾਨ ਮੰਤਰੀ ਟੀਬੀ ਮੁਕਤ ਭਾਰਤ ਅਭਿਆਨ, ਅਤੇ ਡਾ. ਪ੍ਰਭਜੀਤ ਕੌਰ, ਰਾਜ ਸਲਾਹਕਾਰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਮਾਹਿਰਾਂ ਨੇ ਭਾਗੀਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਟੀਬੀ ਦੀ ਰੋਕਥਾਮ ਲਈ ਸਮੇਂ ਸਿਰ ਜਾਂਚ, ਸਹੀ ਇਲਾਜ ਅਤੇ ਜਨਤਕ ਜਾਗਰੂਕਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਵਿੱਚ ਸਲਾਈਟ ਦੇ ਡਾਇਰੈਕਟਰ ਦੀ ਨੁਮਾਇੰਦਗੀ ਕਰਦੇ ਹੋਏ ਪ੍ਰੋ. ਏਐੱਸ ਅਰੋੜਾ, ਪ੍ਰੋ. ਮਣੀ ਕਾਂਤ ਪਾਸਵਾਨ ਸਮੇਤ ਹੋਰ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ। 14 ਪੰਜਾਬ ਬਟਾਲੀਅਨ ਐਨਸੀਸੀ, ਨਾਭਾ ਅਧੀਨ ਵੱਖ-ਵੱਖ ਸੰਸਥਾਵਾਂ ਦੇ ਐਸੋਸੀਏਟ ਐਨਸੀਸੀ ਅਫਸਰ (ਏਐਨਐਸਓ) ਅਤੇ ਐਨਸੀਸੀ ਕੈਡਿਟਾਂ ਨੇ ਵੀ ਪ੍ਰੋਗਰਾਮ ਵਿੱਚ ਭਾਗ ਲਿਆ।