ਗ੍ਰਾਂਟਾਂ ਨੂੰ ਨਾ ਖਰਚਣ ਲਈ ਜ਼ੁਬਾਨੀ ਰੋਕ ਲਗਾਈ : ਜੀਟੀਯੂ
ਗਰਾਂਟਾਂ ਨੂੰ ਨਾ ਖਰਚਣ ਲਈ ਜੁਬਾਨੀ ਰੋਕ ਲਗਾਈ: ਗੌਰਮਿੰਟ ਟੀਚਰਜ਼ ਯੂਨੀਅਨ
Publish Date: Tue, 20 Jan 2026 04:50 PM (IST)
Updated Date: Tue, 20 Jan 2026 04:51 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਦੇ ਵਿੱਤੀ ਹਾਲਾਤ ਦਿਨੋ ਦਿਨ ਖਸਤਾ ਹੁੰਦੇ ਜਾ ਰਹੇ ਹਨ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਗੌਰਮੈਂਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਨਾ ਪਰਮਜੀਤ ਸਿੰਘ ਪਟਿਆਲਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਮਗਰਾਂ ਸਿੱਖਿਆ ਤਹਿਤ ਹੰਦੀਆਂ ਗ੍ਰਾਂਟਾਂ ਨੂੰ ਨਾ ਖਰਚਣ ਲਈ ਦਫਤਰਾਂ ਵੱਲੋਂ ਜ਼ੁਬਾਨੀ ਰੋਕ ਲਗਾ ਦਿੱਤੀ ਗਈ ਹੈ। ਦੱਸਿਆ ਜਾਂਦਾ ਹੈ ਕਿ ਪੀਐਫਐਮਐਸ ਤਹਿਤ ਜੋ ਵੀ ਪੀਪੀਏ ਬਣਾਏ ਜਾ ਰਹੇ ਹਨ ਉਨ੍ਹਾਂ ਨੂੰ ਬੈਂਕਾਂ ਰਾਹੀਂ ਫੇਲ੍ਹ ਕਰ ਦਿੱਤਾ ਜਾਂਦਾ ਹੈ ਤਾਂ ਜੋ ਕਿਸੇ ਵੀ ਵੈਂਡਰ ਨੂੰ ਕਿਸੇ ਕਿਸਮ ਦੀ ਪੇਮੈਂਟ ਨਾ ਹੋ ਜਾਵੇ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਲੈ ਕੇ ਅਧਿਆਪਕਾਂ ਅੰਦਰ ਵੱਡੇ ਪੱਧਰ ਤੇ ਰੋਸ ਪਾਇਆ ਜਾ ਰਿਹਾ। ਅਧਿਆਪਕ ਆਗੂਆਂ ਨੇ ਦੱਸਿਆ ਕਿ ਗ੍ਰਾਂਟਾਂ ਨੂੰ ਖਰਚਣ ਲਈ ਵਿੱਤੀ ਸੀਮਾ 31 ਮਾਰਚ ਤੱਕ ਦੀ ਹੈ ਪਰ ਹੁਣ ਤੋਂ ਹੀ ਪੰਜਾਬ ਸਰਕਾਰ ਦੇ ਹਾਲਾਤ ਇੰਨੇ ਖਸਤਾ ਹੋਏ ਹੋਏ ਹਨ ਕਿ ਗ੍ਰਾਂਟਾਂ ਨੂੰ ਕਦੇ ਵੀ ਵਾਪਸ ਲਿਆ ਜਾ ਸਕਦਾ ਹੈ। ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਗ੍ਰਾਂਟਾਂ ਨੂੰ 31 ਮਾਰਚ ਤੱਕ ਖਰਚਣ ਦਾ ਸਮਾਂ ਨਿਰਧਾਰਿਤ ਕਰਨਾ ਚਾਹੀਦਾ ਹੈ ਤਾਂ ਜੋ ਅਧਿਆਪਕ ਬਿਨਾਂ ਕਿਸੇ ਮਾਨਸਿਕ ਪਰੇਸ਼ਾਨੀ ਤੋਂ ਬਚਦੇ ਹੋਏ ਗਰਾਂਟਾਂ ਚੰਗੇ ਢੰਗ ਨਾਲ ਖਰਚ ਸਕਣ। ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ,ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਖੰਗੂੜਾ,ਭੀਮ ਸਿੰਘ ਸਮਾਣਾ, ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।