- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕਾਂ ਤੇ ਪੈਨਸ਼ਨਰਾਂ ਨੇ ਸੂਬਾ ਸਰਕਾਰ ਦੇ ਸਾੜੇ ਪੁਤਲੇ

22 ਅਕਤੂਬਰ ਦੀ ਸਮੂਹਿਕ ਛੁੱਟੀ ਕਾਰਨ ਦਫਤਰ ਤੇ ਸਕੂਲ ਰਹੇ ਬੰਦ
ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਬੁੱਧਵਾਰ ਨੂੰ ਸਥਾਨਕ ਲਾਲ ਬੱਤੀ ਚੌਂਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਗੌਰਤਲਬ ਹੈ ਕਿ ਸਾਂਝਾ ਤਾਲਮੇਲ ਕਮੇਟੀ ਵੱਲੋਂ ਸਮੂਹਿਕ ਛੁੱਟੀ ਦੇ ਜਥੇਬੰਦਕ ਐਕਸ਼ਨ ਕਾਰਨ ਜਿਲ੍ਹੇ ਦੇ ਦਫਤਰ ਅਤੇ ਸਕੂਲਾਂ ਵਿੱਚ ਸੁੰਨ ਪਸਰੀ ਰਹੀ। ਜਿਲਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਆਗੂ ਫਕੀਰ ਸਿੰਘ ਟਿੱਬਾ, ਮੇਲਾ ਸਿੰਘ ਪੁੰਨਾਵਾਲ, ਜਗਦੀਸ਼ ਸ਼ਰਮਾ, ਰਾਜ ਕੁਮਾਰ ਅਰੋੜਾ, ਰਘਬੀਰ ਸਿੰਘ ਭਵਾਨੀਗੜ੍ਹ, ਦਾਤਾ ਸਿੰਘ, ਅਵਤਾਰ ਸਿੰਘ ਭਲਵਾਨ, ਗੁਰਜੰਟ ਸਿੰਘ ਵਾਲੀਆ, ਹਰਵਿੰਦਰ ਸਿੰਘ, ਸਰਬਜੀਤ ਸਿੰਘ ਪੁੰਨਾਵਾਲ, ਅਸ਼ੋਕ ਕੁਮਾਰ, ਕਸਤੂਰੀ ਲਾਲ, ਚਮਕੌਰ ਸਿੰਘ, ਬਿਕਰਮਜੀਤ ਸਿੰਘ ਅਤੇ ਜੋਨੀ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀਏ ਦਾ ਰਹਿੰਦੀਆਂ ਕਿਸਤਾਂ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ, ਕੱਚੇ ਕਾਮੇ ਪੱਕੇ ਕਰਨ, ਮਿਡ ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਅਤੇ ਸਫਾਈ ਕਰਮਚਾਰੀ ਆਦਿ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਵਾਉਣ, ਕੱਟੇ ਭੱਤੇ ਬਹਾਲ ਕਰਵਾਉਣ, ਏਸੀਪੀ ਲਾਗੂ ਕਰਵਾਉਣ, 15 ਜਨਵਰੀ 2015 ਅਤੇ 17 ਜੁਲਾਈ 2020 ਦਾ ਪੱਤਰ ਰੱਦ ਕਰਵਾਉਣ, ਅਦਾਲਤੀ ਫੈਸਲੇ ਲਾਗੂ ਕਰਵਾਉਣ, ਗਰੈਚਟੀ ਦੀ ਰਾਸ਼ੀ ਵਧਵਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਇੱਕੋ ਕਿਸਤ ਵਿੱਚ ਦਿਵਾਉਣ ਆਦਿ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।
ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ 7 ਅਗਸਤ ਅਤੇ 10 ਅਕਤੂਬਰ ਦੀਆਂ ਵਿਸ਼ਾਲ ਰੈਲੀਆਂ, 27 ਅਗਸਤ ਅਤੇ 21 ਅਕਤੂਬਰ ਦੀ ਸਮੂਹਿਕ ਛੁੱਟੀ ਨੇ ਦੱਸ ਦਿੱਤਾ ਹੈ ਕਿ ਪੰਜਾਬ ਦਾ ਸਮੁੱਚਾ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਸਰਕਾਰ ਖਿਲਾਫ ਇੱਕਜੁੱਟ ਹੋ ਗਿਆ ਹੈ। ਫਰਵਰੀ 2027 ਦੀਆਂ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਭਾਰੀ ਖਮਿਆਜਾ ਭੁਗਤਣਾ ਪਵੇਗਾ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ, ਪੈਨਸ਼ਨਰਾਂ ਪ੍ਰਤੀ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸਖਤ ਜਥੇਬੰਦਕ ਐਕਸ਼ਨ ਦਿੱਤੇ ਜਾਣਗੇ। ਇਸ ਮੌਕੇ ਆਗੂ ਕੰਵਲਜੀਤ ਸਿੰਘ, ਗੁਰਪ੍ਰੀਤ ਕੌਰ, ਪ੍ਰਿਤਪਾਲ ਸਿੰਘ, ਸੁਖਵਿੰਦਰ ਗਿਰ, ਸੁਖਦੇਵ ਸਿੰਘ ਚੰਗਾਲੀਵਾਲਾ, ਬਲਵੀਰ ਚੰਦ ਲੌਂਗੋਵਾਲ, ਵਰਿੰਦਰਜੀਤ ਸਿੰਘ ਬਜਾਜ, ਦੇਵੀ ਦਿਆਲ, ਜੁਝਾਰ ਸਿੰਘ, ਭੀਮ ਸਿੰਘ, ਪ੍ਰਵੀਨ ਗਿੱਲ, ਸੀਤਾ ਰਾਮ, ਰਣਧੀਰ ਸਿੰਘ, ਪੂਰਨ ਸਿੰਘ ਖਾਈ, ਹਰਕੀਰਤ ਸਿੰਘ, ਦਰਸ਼ਨ ਸਿੰਘ ਰੋਗਲਾ, ਗੁਰਜੀਤ ਸਿੰਘ ਘਨੌਰ, ਨਿਰਭੈ ਸਿੰਘ ਮੌਜੂਦ ਸਨ।