ਅਧਿਆਪਕਾਂ ਤੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ ਅਧਿਆਪਕਾਂ ਅਤੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ
Publish Date: Tue, 13 Oct 2026 05:41 PM (IST)
Updated Date: Tue, 13 Oct 2026 05:44 PM (IST)
ਫੋਟੋ 13ਪੀਟੀਐਲ: 24: ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਸਿਵਲ ਲਾਈਨਜ਼ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸਮਾਗਮ ਵਿਚ ਸੇਵਾਮੁਕਤ ਆਈਏਐੱਸ ਅਧਿਕਾਰੀ ਮਨਜੀਤ ਸਿੰਘ ਨਾਰੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮਨਜੀਤ ਸਿੰਘ ਨਾਰੰਗ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਮਦਦ ਅਤੇ ਸਿੱਖਿਆ ਦੇ ਖੇਤਰ ਵਿੱਚ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਮੈਂਬਰਾਂ ਦੇ ਜਨਮ ਦਿਨ ਅਤੇ ਵਰ੍ਹੇਗੰਢ ਮਨਾਉਣ ਦੀ ਪਹਿਲ ਨੂੰ ਵੀ ਚੰਗਾ ਉਪਰਾਲਾ ਦੱਸਿਆ। ਸੁਸਾਇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸੰਸਥਾ ਵੱਲੋਂ ਮੈਡੀਕਲ ਜਾਂਚ, ਖੂਨਦਾਨ ਅਤੇ ਮੁਫ਼ਤ ਦਵਾਈਆਂ ਦੇਣ ਵਾਲੇ ਕੈਂਪ ਲਗਾਏ ਜਾਂਦੇ ਹਨ। ਕੋਵਿਡ ਦੌਰਾਨ 51 ਟੀਕਾਕਰਨ ਕੈਂਪ ਲਗਾ ਕੇ ਹਜ਼ਾਰਾਂ ਲੋਕਾਂ ਨੂੰ ਲਾਭ ਪਹੁੰਚਾਇਆ ਗਿਆ। ਇਸ ਮੌਕੇ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਬਜਾਏ ਜੂਟ ਅਤੇ ਕੱਪੜੇ ਦੇ ਥੈਲੇ ਵਰਤਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਸੀਮਾ ਉੱਪਲ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸੁਸਾਇਟੀ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਾਗਰ ਸੂਦ, ਸੰਜੇ ਅਤੇ ਬਰਜਿੰਦਰ ਸਿੰਘ ਨੇ ਗੀਤ ਪੇਸ਼ ਕਰਕੇ ਹਾਜ਼ਰੀਨ ਦਾ ਮਨ ਮੋਹ ਲਿਆ। ਸੁਸਾਇਟੀ ਨੇ ਭਵਿੱਖ ਵਿੱਚ ਵੀ ਸਮਾਜ ਸੇਵਾ ਦੇ ਕਾਰਜ ਜਾਰੀ ਰੱਖਣ ਦਾ ਭਰੋਸਾ ਦਿੱਤਾ।