ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ, ਨਾਅਰੇਬਾਜ਼ੀ
ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ, ਨਾਅਰੇਬਾਜ਼ੀ
Publish Date: Mon, 06 Apr 2026 05:58 PM (IST)
Updated Date: Tue, 07 Apr 2026 04:05 AM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਸਾਂਝਾ ਅਧਿਆਪਕ ਮੋਰਚਾ ਤੇ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਕਰਨ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਧਿਆਪਕ ਆਗੂ ਦੇਵੀ ਦਿਆਲ, ਕ੍ਰਿਸ਼ਨ ਸਿੰਘ ਦੁੱਗਾਂ, ਸੁਖਵਿੰਦਰ ਸਿੰਘ ਗਿਰ, ਦਾਤਾ ਸਿੰਘ, ਅਵਤਾਰ ਸਿੰਘ ਭਲਵਾਨ, ਵਰਿੰਦਰਜੀਤ ਸਿੰਘ ਬਜਾਜ ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ ਨਾਲ ਸਿੱਖਿਆ ਮੰਤਰੀ ਪੰਜਾਬ ਵੱਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਬਿੱਲ ਲਿਆਉਣ ਤੇ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਰਜ ਕਰਨ ਦਾ ਵਾਅਦਾ ਕੀਤਾ ਸੀ ਜਿਹੜਾ ਵਫਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਟੈੱਟ ਸਬੰਧੀ ਕੋਈ ਚਰਚਾ ਨਾ ਕਰਕੇ ਕੀਤੇ ਵਾਅਦੇ ਨੂੰ ਤੋੜਿਆ ਹੈ, ਜਿਸ ਦੀ ਆਗੂਆਂ ਵੱਲੋਂ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਰਾਜ ਸਭਾ ਵਿਚ ਸੰਸਦ ਮੈਂਬਰ ਜੌਹਨ ਬਿਰਟਾਸ (ਸੀਪੀਆਈਐੱਮ) ਵੱਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੇਸ਼ ਕੀਤੇ ਪ੍ਰਾਈਵੇਟ ਬਿੱਲ ਨੂੰ ਤਰੁੰਤ ਪਾਸ ਕੀਤਾ ਜਾਵੇ। ਇਸ ਸਮੇਂ ਆਗੂਆਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਅਤੇ ਨਾ ਹੀ ਮੁਲਾਜ਼ਮਾਂ ਦਾ 16% ਪਿਛਲਾ ਮਹਿੰਗਾਈ ਭੱਤਾ ਲਾਗੂ ਕੀਤਾ ਹੈ ਸਗੋਂ ਉਲਟਾ ਪੰਜਾਬ ਸਰਕਾਰ ਹਾਈਕੋਰਟ ਵਿੱਚ ਮਹਿੰਗਾਈ ਭੱਤਾ ਦੇਣ ਤੋਂ ਮੁਨਕਰ ਹੋਣ ਦਾ ਘੋਸ਼ਣਾ ਪੱਤਰ ਪੇਸ਼ ਕਰ ਰਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਵਿੱਤੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਤੇ ਗੈਰ ਵਿੱਦਿਅਕ ਡਿਊਟੀਆਂ ਖ਼ਤਮ ਕੀਤੀਆਂ ਜਾਣ। ਇਸ ਮੌਕੇ ਹਰੀਸ਼ ਕੁਮਾਰ, ਜਸਵੀਰ ਸਿੰਘ, ਸੁਖਜਿੰਦਰ ਸਿੰਘ, ਰਮਨਦੀਪ ਗੋਇਲ, ਰਘਵੀਰ ਭਵਾਨੀਗੜ੍ਹ, ਕਮਲਜੀਤ ਸਿੰਘ, ਫਕੀਰ ਸਿੰਘ ਟਿੱਬਾ, ਸਤੀਸ਼ ਕੁਮਾਰ, ਪਵਨ ਕੁਮਾਰ, ਸੁਰਿੰਦਰਜੀਤ ਚੰਨੋ, ਮੇਘਰਾਜ, ਜਰਨੈਲ ਸਿੰਘ, ਜਤਿੰਦਰ ਸਿੰਘ, ਦਲਜੀਤ ਸਿੰਘ ਸਫੀਪੁਰ, ਬਲਜੀਤ ਸਿੰਘ, ਸਤਨਾਮ ਸਿੰਘ, ਨਿਰਮਲ ਸਿੰਘ, ਭਗਵੰਤ ਸਿੰਘ, ਭਰਾਤਰੀ ਜਥੇਬੰਦੀਆਂ ਵੱਲੋਂ ਮਾਲਵਿੰਦਰ ਸਿੰਘ ਸੰਧੂ, ਜੁਝਾਰ ਸਿੰਘ ਲੌਂਗੋਵਾਲ, ਸਰਬਜੀਤ ਸਿੰਘ ਪੁੰਨਾਵਾਲ ਅਤੇ ਕਮਲਜੀਤ ਸਿੰਘ ਮੌਜੂਦ ਸਨ।