ਗੁਰੂ ਤੇਗ ਬਹਾਦਰ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ ਗੁਰੂ ਤੇਗ ਬਹਾਦਰ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ
Publish Date: Sat, 05 Sep 2026 04:35 PM (IST)
Updated Date: Sat, 05 Sep 2026 04:37 PM (IST)
ਫੋਟੋ 5ਪੀਟੀਐਲ: 8: ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਕਰਹਾਲੀ ਸਾਹਿਬ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਦੇ ਸਨਮਾਨ ਨਾਲ ਕੀਤੀ ਗਈ। ਵਿਦਿਆਰਥੀਆਂ ਨੇ ਭਾਸ਼ਣਾਂ, ਕਵਿਤਾਵਾਂ ਅਤੇ ਨਾਟਕ ਰਾਹੀਂ ਅਧਿਆਪਕਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਹ ਵਿਦਿਆਰਥੀਆਂ ਨੂੰ ਚੰਗੇ ਇਨਸਾਨ ਬਣਨ ਦੀ ਸਿੱਖਿਆ ਵੀ ਦਿੰਦੇ ਹਨ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਜੀ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸਹੀ ਮਾਰਗਦਰਸ਼ਨ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਦਾ ਹੈ।ਵਿਦਿਆਰਥੀਆਂ ਵੱਲੋਂ ਅਧਿਆਪਕਾਂ ਲਈ ਪੇਸ਼ ਕੀਤੀਆਂ ਪਿਆਰ ਭਰੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ, ਸੱਚਾਈ ਅਤੇ ਚੰਗੇ ਸੰਸਕਾਰਾਂ ਨਾਲ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਮੈਨੇਜਮੈਂਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਉਚੇਚੇ ਤੌਰ ਤੇ ਵਧਾਈ ਦਿੱਤੀ।