ਹੈਲਿਕਸ ਸਕੂਲ 'ਚ ਅਧਿਆਪਕ ਦਿਵਸ ਮੌਕੇ ਸਨਮਾਨ ਸਮਾਰੋਹ
ਹੈਲਿਕਸ ਸਕੂਲ 'ਚ ਅਧਿਆਪਕ ਦਿਵਸ ਮੌਕੇ ਸਨਮਾਨ ਸਮਾਰੋਹ
Publish Date: Sat, 05 Sep 2026 04:28 PM (IST)
Updated Date: Sat, 05 Sep 2026 04:31 PM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਹੈਲਿਕਸ ਸਕੂਲ ਚ ਅਧਿਆਪਕ ਦਿਵਸ ਨੂੰ ਸਮਰਪਿਤ ਸਨਮਾਨ ਸਮਾਰੋਹ ਦਾ ਕਰਵਾਇਆ ਗਿਆ। ਸਕੂਲ ਦੇ ਡਾਇਰੈਕਟਰ ਦਵਿੰਦਰ ਕੌਰ ਪ੍ਰਿੰਸੀਪਲ ਅਮਰਜੋਤ ਕੌਰ ਤੇ ਰੋਟਰੀ ਕੁਇਨਜ਼ ਕਲੱਬ ਦੇ ਪ੍ਰਮੁੱਖ ਅਹੁਦੇਦਾਰਾਂ ਵੱਲੋਂ ਸਮਾਜ ਦੀ ਸਿਰਜਣਾ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਰੋਟਰੀ ਕੁਇਨਜ਼ ਕਲੱਬ ਦੇ ਪ੍ਰਧਾਨ ਸ਼ੈਲੀ, ਪੂਜਾ ਤੇ ਭਾਵਨਾ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਸਕੂਲ ਪ੍ਰਬੰਧਕਾਂ ਤੇ ਰੋਟਰੀ ਕੁਇਨਜ਼ ਕਲੱਬ ਦੇ ਅਹੁਦੇਦਾਰਾਂ ਵੱਲੋਂ ਅਧਿਆਪਕਾਂ ਦੀ ਅਣਥੱਕ ਮਿਹਨਤ, ਸਮਰਪਣ ਤੇ ਸਿੱਖਿਆ ਦੇ ਖੇਤਰ ਵਿਚ ਦਿੱਤੀਆਂ ਬੇਮਿਸਾਲ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਿੰਸੀਪਲ ਅਮਰਜੋਤ ਕੌਰ ਨੇ ਕਿਹਾ, ਅਧਿਆਪਕ ਸਮਾਜ ਦਾ ਚਾਨਣ ਮੁਨਾਰਾ ਹਨ ਜੋ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਨਹਿਰੀ ਦਿਸ਼ਾ ਪ੍ਰਦਾਨ ਕਰਦੇ ਹਨ। ਅਧਿਆਪਕਾਂ ਦੇ ਜਜ਼ਬੇ ਨੂੰ ਸਲਾਮ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਵਿਚ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ, ਸਕੂਲ ਦੇ ਡਾਇਰੈਕਟਰ ਦਵਿੰਦਰ ਕੌਰ ਨੇ ਮੁੱਖ ਮਹਿਮਾਨਾਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ। ਰੋਟਰੀ ਕੁਇਨਜ਼ ਕਲੱਬ ਦੀ ਪ੍ਰਧਾਨ ਸ਼ੈਲੀ, ਪੂਜਾ ਅਤੇ ਭਾਵਨਾ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਅ ਸਮਾਜ ਸੁਧਾਰਕ ਤੇ ਬੱਚਿਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਅਤੇ ਗਿਆਨ ਦਾ ਸੰਚਾਰ ਕਰਦੀ ਹੈ।