- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕ ਵਿਦਿਆਰਥੀਆਂ ਨੂੰ ਉੱਚਾਈਆਂ ’ਤੇ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ : ਲਵਲੀਨ ਦੂਬੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਲਵਲੀਨ ਦੂਬੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ 35 ਅਧਿਆਪਕਾਂ ਦਾ ਸਨਮਾਨ ਕੀਤਾ, ਜਦਕਿ 40 ਵਿਦਿਆਰਥੀਆਂ ਨੂੰ ਸਟੇਸ਼ਨਰੀ ਵੀ ਵੰਡੀ ਗਈ। ਲਵਲੀਨ ਦੂਬੇ ਨੇ ਕਿਹਾ ਕਿ ਅਧਿਆਪਕਾਂ ਦਾ ਸਨਮਾਨ ਕਰਨਾ ਬਹੁਤ ਵਧੀਆ ਉਪਰਾਲਾ ਹੈ। ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਯਾਦ ਵਿੱਚ ਮਨਾਇਆ ਜਾਂਦਾ ਅਧਿਆਪਕ ਦਿਵਸ ਸਾਨੂੰ ਅਧਿਆਪਕਾਂ ਦੇ ਸਮਾਜ ਵਿਚ ਯੋਗਦਾਨ ਦੀ ਯਾਦ ਦਿਵਾਉਂਦਾ ਹੈ। ਸਮਾਗਮ ਦੌਰਾਨ ਸਰਕਾਰੀ ਮਾਡਲ ਟਾਊਨ ਸਕੂਲ, ਸਰਕਾਰੀ ਬਿਕਰਮ ਕਾਲਜ, ਮੋਦੀ ਕਾਲਜ, ਸਰਕਾਰੀ ਕਾਲਜ ਲੜਕੀਆਂ ਅਤੇ ਡੀ.ਏ.ਵੀ. ਪਬਲਿਕ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਸੀ.ਏ. ਰਾਜੀਵ ਗੋਇਲ ਅਤੇ ਨੈਸ਼ਨਲ ਐਵਾਰਡੀ ਦਿਨੇਸ਼ ਕੁਮਾਰ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਵਿਜੇ ਕੁਮਾਰ ਗੋਇਲ ਸਮੇਤ ਡਾ. ਪ੍ਰਸ਼ੋਤਮ ਗੋਇਲ, ਅਜੀਤ ਸਿੰਘ ਭੱਟੀ, ਹਰਬੰਸ ਬਾਂਸਲ, ਡਾ. ਜੈ ਕ੍ਰਿਸ਼ਨ, ਸਕਸ਼ਮ ਗੁਪਤਾ, ਸੰਦੀਪ ਗੁਪਤਾ, ਵੇਜਿੰਦਰ ਠਾਕੁਰ ਅਤੇ ਸਤੀਸ਼ ਵਿਦਰੋਹੀ ਮੌਜੂਦ ਰਹੇ। ਉਨ੍ਹਾਂ ਦੀਆਂ ਰਚਨਾਵਾਂ ਨੇ ਸਮਾਗਮ ਨੂੰ ਹੋਰ ਰੰਗੀਨ ਬਣਾਇਆ।