ਅਧਿਆਪਕ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
Publish Date: Tue, 17 Mar 2026 06:41 PM (IST)
Updated Date: Wed, 18 Mar 2026 04:11 AM (IST)

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੇ ਆਗੂ ਕ੍ਰਿਸ਼ਨ ਸਿੰਘ ਦੁੱਗਾਂ, ਅਵਤਾਰ ਸਿੰਘ ਭਲਵਾਨ, ਦੇਵੀ ਦਿਆਲ, ਰਘਵੀਰ ਸਿੰਘ ਭਵਾਨੀਗੜ੍ਹ, ਵਰਿੰਦਰਜੀਤ ਸਿੰਘ ਬਜਾਜ, ਦਾਤਾ ਸਿੰਘ ਅਤੇ ਨਿਰਮਲ ਸਿੰਘ ਦੀ ਅਗਵਾਈ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਘਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਅਧਿਆਪਕਾਂ ਦੇ ਹਰ ਵਰਗ ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਸਰਕਾਰ ਵਲੋਂ ਖਜਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਤਰਸ ਰਹੇ ਹਨ। ਇਹਨਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਅਧਿਆਪਕਾਂ ਦੇ ਰੋਹ ਨੂੰ ਦੇਖਦੇ ਹੋਏ ਵਿਧਾਇਕਾ ਦੇ ਨੁਮਾਇੰਦੇ ਨੇ ਆ ਕੇ ਰੋਸ ਪੱਤਰ ਪ੍ਰਾਪਤ ਕੀਤਾ। ਇਸ ਮੌਕੇ ਅਧਿਆਪਕ ਆਗੂ ਕਮਲਜੀਤ ਸਿੰਘ, ਵਿਸ਼ਾਲ ਸ਼ਰਮਾ, ਸੁਖਵਿੰਦਰ ਗਿਰ, ਫਕੀਰ ਸਿੰਘ ਟਿੱਬਾ, ਜਸਵੀਰ ਨਮੋਲ, ਜਤਿੰਦਰ ਜੋਤੀ, ਅਵਤਾਰ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਮਰਾ, ਅਮਨ ਵਿਸਿਸਟ, ਬਾਰਾ ਸਿੰਘ, ਸੁਖਜਿੰਦਰ ਸਿੰਘ, ਜਸਵੀਰ ਗਿੱਲ, ਚੰਦ ਸਿੰਘ, ਅਮਨਦੀਪ ਸਿੰਘ ਕਲੇਰ, ਕੁਲਵੰਤ ਸਿੰਘ ਖਨੌਰੀ, ਪ੍ਰਿੰਸ ਸਿੰਗਲਾ, ਯਾਦਵਿੰਦਰ ਪਾਲ ਸਿੰਘ, ਸੌਰਵ ਜੋਸ਼ੀ, ਜਗਦੀਸ਼ ਗਗੜਪੁਰ, ਗਗਨਦੀਪ ਬੁਗਰਾ, ਸਹਿਯੋਗੀ ਜਥੇਬੰਦੀਆਂ ਵੱਲੋਂ ਬਲਵੀਰ ਚੰਦ ਲੌਂਗੋਵਾਲ, ਸਰਬਜੀਤ ਸਿੰਘ ਪੁੰਨਾਵਾਲ, ਨਿਰਭੈ ਸਿੰਘ, ਰਛਪਾਲ ਸਿੰਘ, ਮਾਲਵਿੰਦਰ ਸਿੰਘ ਸੰਧੂ ਅਤੇ ਬਲਦੇਵ ਬਡਰੁੱਖਾਂ ਸ਼ਾਮਿਲ ਹੋਏ ।