ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ : ਦਾਮਨ ਬਾਜਵਾ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ:ਦਾਮਨ ਬਾਜਵਾ
Publish Date: Sun, 25 Oct 2026 04:00 PM (IST)
Updated Date: Mon, 26 Oct 2026 04:01 AM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ਼ ਨੂੰ ਸਮਰਪਿਤ ਵਾਲਮੀਕਿ ਨੌਜਵਾਨ ਸਭਾ ਅਤੇ ਮੰਦਰ ਕਮੇਟੀ ਸੁਨਾਮ ਵੱਲੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਸ਼ੋਭਾ ਯਾਤਰਾ ਦੀ ਅਰੰਭਤਾ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਰੀਬਨ ਕੱਟਕੇ ਕੀਤੀ। ਇਸ ਮੌਕੇ ਦਾਮਨ ਬਾਜਵਾ ਨੇ ਆਖਿਆ ਕਿ ਸ੍ਰਿਸ਼ਟੀ ਦੇ ਰਚੇਤਾ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਪੁਰਖਿਆਂ ਵੱਲੋਂ ਦਿਖਾਏ ਸੱਚ ਦੇ ਮਾਰਗ ਤੇ ਚੱਲਕੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਮਾਜ ਵਿੱਚ ਊਚ ਨੀਚਤਾ ਦੇ ਭੇਦ ਨੂੰ ਖਤਮ ਕਰਨ ਦਾ ਸੰਦੇਸ਼ ਦਿੱਤਾ ਅਤੇ ਉਨ੍ਹਾਂ ਦਬੇ ਕੁਚਲੇ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਸਮਾਜ ਨੂੰ ਜਾਗਰੂਕ ਕੀਤਾ। ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਵੀ ਹਾਜ਼ਰੀ ਲਗਵਾਈ। ਸ਼ੋਭਾ ਯਾਤਰਾ ਵਿੱਚ ਸੁੰਦਰ ਝਾਕੀਆਂ ਅਤੇ ਲਵ ਕੁਸ਼ ਦੀ ਮਨਮੋਹਕ ਜੋੜੀ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰ ਰਹੀ ਸੀ। ਸ਼ੋਭਾ ਯਾਤਰਾ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਲੰਘਦੀ ਹੋਈ ਰਾਤ ਨੂੰ ਮੰਦਰ ਵਾਲਮੀਕਿ ਜੀ ਵਿਖੇ ਸੰਪੰਨ ਹੋਈ। ਵਿਸ਼ਾਲ ਸ਼ੋਭਾ ਯਾਤਰਾ ਦਾ ਸ਼ਹਿਰ ਵਾਸੀਆਂ ਵੱਲੋਂ ਬੜੀ ਸ਼ਰਧਾ ਨਾਲ ਸੁਆਗਤ ਕੀਤਾ ਗਿਆ। ਵੱਖ-ਵੱਖ ਥਾਵਾਂ ਤੇ ਸਵਾਗਤੀ ਗੇਟ ਬਣਾਏ ਗਏ ਅਤੇ ਲੰਗਰ ਵੀ ਲਗਾਏ ਗਏ। ਇਸ ਮੌਕੇ ਭਾਜਪਾ ਦੇ ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਅਮਿਤ ਕੁਮਾਰ ਸਾਗਾ, ਰਾਕੇਸ਼ ਬੈਸ, ਕਿਰਨ ਬੈਸ, ਕਿਰਨਦੀਪ ਸਿੰਘ ਪਿੰਚੂ, ਰਾਜੇਸ਼ ਕੁਮਾਰ ਟੋਨੀ, ਸਾਕਾ ਗਿੱਲ, ਦੇਸ ਰਾਜ, ਰਾਜਪਾਲ ਹਾਜ਼ਰ ਸਨ।