ਆੜ੍ਹਤੀਆ ਐਸੋ. ਦੇ ਪ੍ਰਧਾਨ ਤੇਜਪਾਲ ਸ਼ਰਮਾ ਦੀ ਹੋਈ ਤਾਜਪੋਸ਼ੀ
ਆੜਤੀਆ ਐਸੋ ਦੇ ਪ੍ਰਧਾਨ ਤੇਜਪਾਲ ਸ਼ਰਮਾ ਦੀ ਤਾਜਪੋਸ਼ੀ
Publish Date: Wed, 01 Apr 2026 04:43 PM (IST)
Updated Date: Wed, 01 Apr 2026 04:49 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : , ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਧੜੇਬੰਦੀ ਦਾ ਸ਼ਿਕਾਰ ਹੋਣ ਮਗਰੋਂ ਦੋ ਧੜਿਆਂ ਵੱਲੋਂ ਆਪੋ ਆਪਣੇ ਪ੍ਰਧਾਨ ਚੁਣ ਲਏ ਜਾਣ ਮਗਰੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਉੱਦਮ ਸਦਕਾ ਦੋਵਾਂ ਧੜਿਆਂ ਦੇ ਚੁਣੇ ਗਏ ਪ੍ਰਧਾਨ ਤੇਜਪਾਲ ਸ਼ਰਮਾ ਅਤੇ ਸੰਦੀਪ ਕੁਮਾਰ ਕਾਲਾ ਦਰਮਿਆਨ ਆਪਸੀ ਸਹਿਮਤੀ ਬਣਾਉਂਦੇ ਹੋਏ ਤੇਜਪਾਲ ਸ਼ਰਮਾਂ ਦੇ ਨਾਮ ਉੱਤੇ ਮੋਹਰ ਲੱਗ ਗਈ। ਇਸ ਦੌਰਾਨ ਐਸੋਸੀਏਸ਼ਨ ਵੱਲੋਂ ਪ੍ਰਧਾਨ ਚੁਣੇ ਗਏ ਤੇਜਪਾਲ ਸ਼ਰਮਾ ਤਾਜਪੋਸ਼ੀ ਸਮਾਰੋਹ ਕਰਵਾਇਆ ਗਿਆ ਜਿਸ ਮੁੱਖ ਮਹਿਮਾਨ ਦੇ ਤੌਰ ਤੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਸ਼ਿਰਕਤ ਕਰਦਿਆਂ ਨਵੇਂ ਚੁਣੇ ਗਏ ਪ੍ਰਧਾਨ ਤੇਜਪਾਲ ਸ਼ਰਮਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਮੰਡੀਆਂ ਵਿੱਚ ਆਉਣ ਵਾਲੀਆਂ ਸਾਰੀਆਂ ਫਸਲਾਂ ਦੀ ਨਿਰਵਿਘਨ ਖਰੀਦ, ਖੇਤਾਂ ਲਈ ਬੇਹਤਰ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਦੇ ਕੀਤੇ ਗਏ ਪ੍ਰਮੁੱਖਤਾ ਪ੍ਰਬੰਧ ਪ੍ਰਤੱਖ ਮਿਸਾਲ ਹਨ ਕਿ ਸਰਕਾਰ ਕਿਸਾਨ ਹਿਤੈਸ਼ੀ ਹੈ। ਉਹਨਾਂ ਕਿਹਾ ਕਿ ਸਰਕਾਰ ਫਸਲ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਹਾੜੀ ਦੇ ਸੀਜਨ ਦੌਰਾਨ ਕਿਸਾਨਾਂ ਆੜਤੀਆਂ ਤੇ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਨਵੇਂ ਚੁਣੇ ਗਏ ਪ੍ਰਧਾਨ ਤੇਜਪਾਲ ਸ਼ਰਮਾ ਨੇ ਯਕੀਨ ਦਿਵਾਇਆ ਕਿ ਜੋ ਜ਼ਿੰਮੇਵਾਰੀ ਆੜ੍ਹਤੀ ਭਰਾਵਾਂ ਨੇ ਸੌਂਪੀ ਹੈ ਉਸਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸੁਰਿੰਦਰ ਕੁਮਾਰ ਪੈਂਦ, ਸਾਬਕਾ ਪ੍ਰਧਾਨ ਬ੍ਰਿਜ ਲਾਲ, ਸਕੱਤਰ ਮਨਵੀਰ ਸਿੰਘ ਸੰਧੂ, ਕੰਬੋਜ ਵੈਲਫੇਅਰ ਬੋਰਡ ਦੇ ਮੈਂਬਰ ਸੀਨੀਅਰ ਆਪ ਆਗੂ ਕੁਲਦੀਪ ਸਿੰਘ ਥਿੰਦ, ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਰਣਜੀਤ ਵਿਰਕ ਡਰੋਲੀ,ਭਾਜਪਾ ਆਗੂ ਰਮੇਸ ਕੁਮਾਰ ਕੁੱਕੂ, ਪੀਏਡੀਬੀ ਦੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ, ਕੋਸਲਰ ਸੋਨੀ ਜ਼ਲੂਰ, ਜਸਵਿੰਦਰ ਕੁਮਾਰ ਡਿੰਪਲ, ਧਰਮਪਾਲ ਕਾਹਨਗੜ੍ਹ, ਸੁਖਬੀਰ ਸਿੰਘ ਸੰਧੂ, ਕੇਵਲ ਸ਼ਰਮਾ, ਪ੍ਰਮੋਦ ਕੁਮਾਰ ਡੀਸੀ, ਹਾਕਮ ਚੰਦ ਸਾਬਕਾ ਪ੍ਰਧਾਨ ਪ੍ਰਵੀਨ ਕੁਮਾਰ, ਸੰਜੇ ਗਰਗ, ਫਰਿੰਦਰ ਸਰਮਾ, ਪ੍ਰਿਤਪਾਲ ਕਾਕੜੀਆ ਆਦਿ ਹਾਜ਼ਰ ਸਨ।