- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਲਾਨਾ ਐਥਲੈਟਿਕ ਮੀਟ ਨਾਲ ਦਸਵਾਂ ਸਥਾਪਨਾ ਦਿਵਸ ਮਨਾਇਆ ਗਿਆ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਐੱਸਆਰਐੱਸ ਵਿਦਿਆਪੀਠ ਵੱਲੋਂ 20 ਨਵੰਬਰ ਨੂੰ ਆਪਣਾ ਦਸਵਾਂ ਸਥਾਪਨਾ ਦਿਵਸ ਸਾਲਾਨਾ ਐਥਲੈਟਿਕ ਮੀਟ ਦੇ ਨਾਲ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਮੌਕਾ ਸੰਸਥਾ ਦੀ ਦਸ ਸਾਲਾਂ ਦੀ ਵਿੱਦਿਅਕ ਤਰੱਕੀ ਤੇ ਸਰਬਪੱਖੀ ਵਿਕਾਸ ਯਾਤਰਾ ਦਾ ਇੱਕ ਮਹੱਤਵਪੂਰਨ ਪੜਾਅ ਰਿਹਾ। ਸਮਾਗਮ ਦੀ ਸ਼ੁਰੂਆਤ ਸ਼ਾਨਦਾਰ ਮਾਰਚ ਪਾਸਟ ਨਾਲ ਹੋਈ। ਇਸ ਉਪਰੰਤ ਮਸ਼ਾਲ ਜਗਾਉਣ ਅਤੇ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ, ਜੋ ਅਨੁਸ਼ਾਸਨ, ਏਕਤਾ ਅਤੇ ਖੇਡ ਭਾਵਨਾ ਦਾ ਪ੍ਰਤੀਕ ਸੀ। ਐੱਨਸੀਸੀ ਕੈਡਿਟਾਂ, ਸਟੂਡੈਂਟ ਕੌਂਸਲ ਤੇ ਕ੍ਰਿਕਿੰਗਡਮ ਬਾਇ ਰੋਹਿਤ ਸ਼ਰਮਾ ਦੀ ਟੀਮ ਦੀ ਸ਼ਮੂਲੀਅਤ ਨੇ ਸਮਾਗਮ ਦੀ ਸ਼ਾਨ ਵਧਾਈ। ਵਿਦਿਆਰਥੀਆਂ ਨੇ ਯੋਗਾ, ਜ਼ੁੰਬਾ, ਡੰਬਲਜ਼, ਲੇਜ਼ੀਅਮ ਅਤੇ ਭੰਗੜੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ। ਖੇਡ ਮੁਕਾਬਲਿਆਂ ’ਚ 100, 200 ਅਤੇ 400 ਮੀਟਰ ਦੌੜਾਂ, ਰਿਲੇਅ ਰੇਸ, ਕਮਾਂਡੋ ਰੇਸ, ਕਿੰਡਰਗਾਰਟਨ ਦੇ ਬੱਚਿਆਂ ਲਈ ਮਨੋਰੰਜਕ ਦੌੜਾਂ, ਸ਼ਾਟ ਪੁੱਟ, ਡਿਸਕਸ ਥ੍ਰੋਅ ਅਤੇ ਲੌਂਗ ਜੰਪ ਸ਼ਾਮਲ ਸਨ। ਵੱਖ-ਵੱਖ ਉਮਰ ਵਰਗਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਚੇਅਰਮੈਨ ਸੀ.ਏ. ਅਮਿਤ ਸਿੰਗਲਾ, ਮੈਨੇਜਿੰਗ ਡਾਇਰੈਕਟਰ ਸੀ.ਏ. ਲਲਿਤ ਸਿੰਗਲਾ, ਵਾਈਸ ਚੇਅਰਪਰਸਨ ਸਮਿਧਾ ਸਿੰਗਲਾ ਅਤੇ ਪ੍ਰਿੰਸੀਪਲ ਡਾ. ਚੰਦਨਦੀਪ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਗੁਣਵੱਤਾਪੂਰਨ ਸਿੱਖਿਆ, ਖੇਡਾਂ ਅਤੇ ਕਦਰਾਂ-ਕੀਮਤਾਂ ਆਧਾਰਿਤ ਸਿੱਖਿਆ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸੰਸਥਾ ਦੀ ਵਚਨਬੱਧਤਾ ਨੂੰ ਦੁਹਰਾਇਆ।