ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ ਠੱਗੀ, ਚਾਰ ਜਣੇ ਨਾਮਜ਼ਦ
ਲੱਖਾਂ ਰੁਪਏ ਦੀ ਠੱਗੀ ਮਾਰਨ ਤੇ ਇੱਕ ਹੋਰ ਤੋਂ ਸਣੇ ਚਾਰ ਨਾਮਜਦ
Publish Date: Tue, 10 Mar 2026 04:29 PM (IST)
Updated Date: Tue, 10 Mar 2026 04:33 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਥਾਣਾ ਖੇੜੀ ਗੰਡਿਆ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ਉੱਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਤੇ ਇਕ ਔਰਤ ਸਣੇ ਚਾਰ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਖੇੜੀ ਗੰਡਿਆ ਪੁਲਿਸ ਕੋਲ ਕਮਲਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਗੁਰੂ ਅਮਰਦਾਸ ਕਾਲੋਨੀ ਸੈਦ ਖੇੜੀ ਨੇ ਬਿਆਨ ਦਰਜ ਕਰਵਾਏ ਕਿ ਜਸਵੀਰ ਸਿੰਘ ਵਾਸੀ ਜਲੰਧਰ, ਰਾਕੇਸ਼ ਕੁਮਾਰ, ਵੰਦਨਾ ਪਤਨੀ ਰਾਕੇਸ਼ ਕੁਮਾਰ ਵਾਸੀਆਨ ਹੁਸ਼ਿਆਰਪੁਰ ਤੇ ਗੁਰਵਿੰਦਰ ਸਿੰਘ ਵਾਸੀ ਜਲੰਧਰ ਨੇ ਉਸਦੇ ਲੜਕੇ ਕਰਨਦੀਪ ਸਿੰਘ ਨੂੰ ਥੱਲੇ ਰੱਖ ਦੇ ਵਿਦੇਸ਼ ਭੇਜਣ ਦੇ ਨਾਂ ’ਤੇ 22 ਲੱਖ 30 ਹਜ਼ਾਰ ਰੁਪਏ ਦੀ ਰਾਸ਼ੀ ਲੈ ਲਈ ਪਰ ਬਾਅਦ ’ਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਿਸ ’ਤੇ ਥਾਣਾ ਖੇੜੀ ਗੰਡਿਆ ਪੁਲਿਸ ਨੇ ਉਕਤ ਮਾਮਲੇ ’ਚ ਚਾਰ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।