ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਵੰਡੀ ਲੱਖਾਂ ਦੀ ਸਕਾਲਰਸ਼ਿਪ
ਆਸਰਾ ਗਰੁੱਪ ਦੇ ਪ੍ਰਬੰਧਕਾਂ ਨੇ ਕੀਤਾ ਉਪਰਾਲਾ
Publish Date: Tue, 24 Mar 2026 04:16 PM (IST)
Updated Date: Wed, 25 Mar 2026 03:59 AM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਆਸਰਾ ਕਾਲਜ ਜੋ ਕਿ ਤਕਨੀਕੀ ਅਤੇ ਆਧੁਨਿਕ ਸਿੱਖਿਆ ਦਾ ਕੇਂਦਰ ਬਣ ਚੁੱਕਿਆ ਹੈ, ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਸ਼ਹਾਦਤ ਦੀ ਯਾਦ ਵਿੱਚ ਪੋਲੀਟੈਕਨਿਕ ਸਕਾਲਰਸ਼ਿਪ ਟੈਸਟ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 150 ਤੋਂ ਜਿਆਦਾ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਵਿਕਾਸ ਗੋਇਲ ਨੇ ਆਏ ਹੋਏ ਸਾਰੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਇਸ ਮੌਕੇ ਸੰਸਥਾ ਵਲੋਂ ਲੱਖਾਂ ਦੀ ਸਕਾਲਰਸ਼ਿਪ ਵਿਦਿਆਰਥੀਆਂ ਨੂੰ ਵੰਡੀ ਗਈ। ਇਸ ਸਕਾਲਰਸ਼ਿਪ ਟੈਸਟ ਵਿੱਚ ਹਰਮਨ ਬਾਵਾ ਨੇ ਪਹਿਲਾ ਸਥਾਨ ਹਾਸਿਲ ਕਰ ਕੇ 100 ਫੀਸਦੀ ਸਕਾਲਰਸ਼ਿਪ ਪ੍ਰਾਪਤ ਕੀਤੀ। ਇਸੇ ਤਰਾਂ ਹਰਸ਼ ਨੇ ਦੂਸਰਾ ਸਥਾਨ ਅਤੇ ਨੈਨਸੀ ਨੇ ਤੀਸਰਾ ਸਥਾਨ ਹਾਸਿਲ ਕਰਕੇ 75 ਫੀਸਦੀ ਸਕਾਲਰਸ਼ਿਪ ਪ੍ਰਾਪਤ ਕੀਤੀ ਅਤੇ ਇਹਨਾਂ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਨਾਲ ਨਾਲ ਗਿਫਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਆਸਰਾ ਗਰੁੱਪ ਦੇ ਚੇਅਰਮੈਨ ਡਾ. ਆਰਕੇ ਗੋਇਲ ਅਤੇ ਐਮਡੀ ਡਾ. ਕੇਸ਼ਵ ਗੋਇਲ ਨੇ ਕਿਹਾ ਕਿ ਇਸ ਟੈਸਟ ਦਾ ਮੁੱਖ ਮੰਤਵ ਪੰਜਾਬ ਸਰਕਾਰ ਦੀਆਂ ਨੀਤੀਆਂ ਮੁਤਾਬਿਕ ਟੈਕਨੀਕਲ ਐਜੂਕੇਸ਼ਨ ਅਤੇ ਸਕਿਲ ਡਿਵੈਲਪਮੈਂਟ ਕੋਰਸਾਂ ਨੂੰ ਪ੍ਰਮੋਟ ਕਰਨਾ ਸੀ, ਤਾਂ ਜੋ ਵਿਦਿਆਰਥੀ ਆਪਣੇ ਦੇਸ਼ ਤੋਂ ਬਾਹਰ ਜਾਣ ਤੋਂ ਗੁਰੇਜ ਕਰਨ। ਉਹਨਾਂ ਕਿਹਾ ਕਿ ਜ਼ਿੰਦਗੀ ਵਿਚ ਕਾਮਯਾਬ ਹੋਣ ਲਈ ਇੱਕ ਹੁਨਰ ਦੀ ਲੋੜ ਹੁੰਦੀ ਹੈ, ਜੋ ਕਿ ਇਹਨਾਂ ਕੋਰਸਾਂ ਦੇ ਕਰਨ ਨਾਲ ਨਿਖਰਦਾ ਹੈ। ਉਹਨਾਂ ਨੇ ਖਾਸ ਤੌਰ ਤੇ ਲੜਕੀਆਂ ਨੂੰ ਸਕਿਲ ਡਿਵਲਪਮੈਂਟ ਕੋਰਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹਨਾਂ ਦੀ ਨਿਰਭਰਤਾ ਮਾਪੇ ਅਤੇ ਸਹੁਰੇ ਘਰਾਂ ਤੋਂ ਹਟ ਸਕੇ ਅਤੇ ਉਹ ਆਤਮ ਨਿਰਭਰ ਬਣ ਸਕਣ। ਇਸ ਮੌਕੇ ਆਏ ਹੋਏ ਸਾਰੇ ਮਾਪਿਆਂ ਨੇ ਇਹ ਟੈਸਟ ਕੰਡਕਟ ਕਰਵਾਉਣ ਤੇ ਪ੍ਰਿੰਸੀਪਲ, ਮੈਨੇਜਮੈਂਟ ਅਤੇ ਸਟਾਫ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਕਾਲਰਸ਼ਿਪ ਦੇ ਕੇ ਸ਼ਹੀਦੀ ਦਿਹਾੜਾ ਮਨਾਉਣ ਦਾ ਇਹ ਢੰਗ ਬਹੁਤ ਹੀ ਬਹੁਤ ਹੀ ਸ਼ਲਾਘਾਯੋਗ ਹੈ।