ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ, ਸ਼ਹਿਰ ’ਚ ਠੱਪ ਰਿਹਾ ਕੰਮਕਾਜ
ਪੰਜਾਬ ਭਰ ਦੇ ਸਫ਼ਾਈ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਹੜਤਾਲ ’ਤੇ ਚੱਲ ਰਹੇ ਹਨ ਅਤੇ ਆਪਣੀਆਂ ਮੰਗਾ ਨੂੰ ਲਾਗੂ ਕਰਵਾਉਣ ਲਈ ਥਾਂ-ਥਾਂ ’ਤੇ ਧਰਨੇ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
Publish Date: Thu, 30 Jul 2026 12:53 PM (IST)
Updated Date: Thu, 30 Jul 2026 01:00 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ। ਪੰਜਾਬ ਭਰ ਦੇ ਸਫ਼ਾਈ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਹੜਤਾਲ ’ਤੇ ਚੱਲ ਰਹੇ ਹਨ ਅਤੇ ਆਪਣੀਆਂ ਮੰਗਾ ਨੂੰ ਲਾਗੂ ਕਰਵਾਉਣ ਲਈ ਥਾਂ-ਥਾਂ ’ਤੇ ਧਰਨੇ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਮੰਗਾਂ ਨੂੰ ਲਾਗੂ ਕਰਵਾਉਣ ਲਈ ਕੁਝ ਦਿਨ ਪਹਿਲਾਂ ਬਰਨਾਲਾ ’ਚ ਮਜ਼ਦੂਰਾਂ ਨਾਲ ਹੋਈ ਧੱਕੇਸ਼ਾਹੀ ਦੇ ਰੋਸ ਵਜੋਂ ਪੰਜਾਬ ਮੁਕੰਮਲ ਰੂਪ ’ਚ ਬੰਦ ਕਰਨ ਦੇ ਦਿੱਤੇ ਗਏ ਸਨ।
ਸੱਦੇ ’ਤੇ ਵੀਰਵਾਰ ਨੂੰ ਸਮਾਣਾ ਸ਼ਹਿਰ ਵੀ ਪੂਰਨ ਤੌਰ ’ਤੇ ਬੰਦ ਰਿਹਾ, ਜਿਸ ਦੇ ਚਲਦਿਆਂ ਸਫ਼ਾਈ ਕਰਮਚਾਰੀ ਯੂਨੀਅਨ ਤੋਂ ਇਲਾਵਾਂ ਹੋਰ ਕਈ ਯੂਨੀਅਨਾਂ ਦੇ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੀ ਗਿਣਤੀ ’ਚ ਇੱਕੱਠੇ ਹੋ ਕੇ ਰੋਸ ਪ੍ਰਦਰਸਨ ਕੀਤਾ ਗਿਆ।
ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਸਰਕਾਰ ਵਿਰੋਧੀ ਨਾਅਰੇ ਲਗਾ ਕੇ ਉਨ੍ਹਾਂ ਦੀ ਮੰਗਾਂ ਨੂੰ ਪੂਰੀਆਂ ਕਰਨ ਅਤੇ ਬਰਨਾਲਾ ਸ਼ਹਿਰ ’ਚ ਮਜ਼ਦੂਰਾਂ ’ਤੇ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਦੀ ਮੰਗ ਕੀਤੀ ਗਈ।