- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਇੰਸਪੈਕਟਰੀ ਰਾਜ ਚੱਲ ਰਿਹਾ ਹੈ ਅਤੇ ਸਰਕਾਰੀ ਨੀਤੀਆਂ ਕਾਰਨ ਵਪਾਰੀ ਪ੍ਰੇਸ਼ਾਨ ਹਨ। ਜੀਐੱਸਟੀ ਆਮਦਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਇਸ ਮਾਧਿਅਮ ਰਾਹੀਂ ਕਰੀਬ 2500 ਕਰੋੜ ਰੁਪਏ ਮਿਲਦੇ ਹਨ, ਜਦਕਿ ਹਰਿਆਣਾ ਨੂੰ ਸਾਲਾਨਾ ਸਾਢੇ 12 ਹਜ਼ਾਰ ਕਰੋੜ ਰੁਪਏ ਦੀ ਆਮਦਨ ਹੁੰਦੀ ਹੈ।

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਗਰਗ ਪੈਲੇਸ ਵਿਖੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਪਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੋਲ ਸੂਬੇ ਦੇ ਵਿਕਾਸ ਲਈ ਕੋਈ ਠੋਸ ਯੋਜਨਾ ਨਹੀਂ ਹੈ ਅਤੇ ਸਿਰਫ਼ ਗੱਲਾਂ ਨਾਲ ਪੰਜਾਬ ਦੀ ਡਾਵਾਂਡੋਲ ਆਰਥਿਕ ਸਥਿਤੀ ਨਹੀਂ ਸੁਧਾਰੀ ਜਾ ਸਕਦੀ।
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਇੰਸਪੈਕਟਰੀ ਰਾਜ ਚੱਲ ਰਿਹਾ ਹੈ ਅਤੇ ਸਰਕਾਰੀ ਨੀਤੀਆਂ ਕਾਰਨ ਵਪਾਰੀ ਪ੍ਰੇਸ਼ਾਨ ਹਨ। ਜੀਐੱਸਟੀ ਆਮਦਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਇਸ ਮਾਧਿਅਮ ਰਾਹੀਂ ਕਰੀਬ 2500 ਕਰੋੜ ਰੁਪਏ ਮਿਲਦੇ ਹਨ, ਜਦਕਿ ਹਰਿਆਣਾ ਨੂੰ ਸਾਲਾਨਾ ਸਾਢੇ 12 ਹਜ਼ਾਰ ਕਰੋੜ ਰੁਪਏ ਦੀ ਆਮਦਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਨਅਤਾਂ ਨੂੰ ਸਸਤੀ ਬਿਜਲੀ ਅਤੇ ਵਪਾਰੀਆਂ ਨੂੰ ਜੀਵਨ ਬੀਮੇ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਵਿਕਾਸ ਖੇਤਰੀ ਪਾਰਟੀ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੀ ਹੋਇਆ। ਕਾਂਗਰਸ ਅਤੇ 'ਆਪ' ਨੂੰ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦੱਸਦਿਆਂ ਉਨ੍ਹਾਂ ਲੋਕਾਂ ਨੂੰ ਸੂਬੇ ਦੇ ਹਿੱਤਾਂ ਲਈ ਯੋਗ ਮੁੱਖ ਮੰਤਰੀ ਚੁਣਨ ਦੀ ਅਪੀਲ ਕੀਤੀ। ਇਸ ਮੌਕੇ ਅਕਾਲੀ ਦਲ ਵਪਾਰ ਸੈੱਲ ਦੇ ਪ੍ਰਧਾਨ ਐਨ.ਕੇ. ਸ਼ਰਮਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਰਾਜੂ ਖੰਨਾ, ਤੇਜਿੰਦਰ ਪਾਲ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਹਲਕਾ ਇੰਚਾਰਜ ਬਾਬੂ ਕਬੀਰ ਦਾਸ ਸਮੇਤ ਪਾਰਟੀ ਦੇ ਕਈ ਆਗੂ ਤੇ ਵਰਕਰ ਹਾਜ਼ਰ ਸਨ।