- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਸੀਂਗਣ ਦੇ ਮੌਜੂਦਾ ਸਰਪੰਚ ਮੁਖਵਿੰਦਰ ਸਿੰਘ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ

ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਹਲਕਾ ਸਨੌਰ ਦੀ ਸਿਆਸਤ ’ਚ ਉਸ ਸਮੇਂ ਨਵਾਂ ਮੋਡ਼ ਦੇਖਣ ਨੂੰ ਮਿਲਿਆ, ਜਦੋਂ ਪਿੰਡ ਮਸੀਂਗਣ ਦੇ ਮੌਜੂਦਾ ਸਰਪੰਚ ਮੁਖਵਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ ਦਾ ਪੱਲਾ ਫਡ਼ ਲਿਆ। ਇਸ ਮੌਕੇ ਭਾਜਪਾ ਆਗੂ ਅਤੇ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਮੁਖਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਪਠਾਣਮਾਜਰਾ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਿੰਡਾਂ ਦੇ ਲੋਕ ਪਾਰਟੀ ਨਾਲ ਜੁਡ਼ ਰਹੇ ਹਨ। ਇਸ ਮੌਕੇ ਸਾਮਿਲ ਹੋਣ ਵਾਲਿਆਂ ਵਿੱਚ ਮਲਕੀਤ ਸਿੰਘ ਮੈਂਬਰ ਪੰਚਾਇਤ, ਸਤਨਾਮ ਸਿੰਘ ਮੈਂਬਰ, ਹੁਸਿਆਰ ਸਿੰਘ, ਪਿਆਰਾ ਸਿੰਘ, ਸੇਵਾ ਸਿੰਘ, ਸੁਰਜਨ ਸਿੰਘ ਧਾਲੀਵਾਲ, ਕੁਲਦੀਪ ਸਿੰਘ ਵਿਰਕ, ਬਲਦੇਵ ਸਿੰਘ ਸੂਬੇਦਾਰ, ਤਾਰਾ ਸਿੰਘ ਧਾਲੀਵਾਲ, ਗੁਰਭੇਜ, ਜੋਗਾ ਸਿੰਘ ਵਡ਼ੈਚ, ਤਜਿੰਦਰ ਸਿੰਘ, ਰਵੀ ਕੁਮਾਰ, ਕੁਲਵੰਤ ਸਿੰਘ, ਸੁੱਚਾ ਸਿੰਘ, ਜਸਪਾਲ ਸਿੰਘ, ਨਿਰਮਲ ਸਿੰਘ, ਕੁਰਬਾਨ ਸਿੰਘ, ਗੁਰਦਿਆਲ ਸਿੰਘ ਲਾਲੀ, ਮਹਿੰਦਰ ਸਿੰਘ, ਜੈ ਕਿਸ਼ਨ, ਕੁਲਵੰਤ ਸਿੰਘ, ਭੀਮ, ਦਰਸ਼ਨ, ਗੁਰਪ੍ਰੀਤ, ਹਰਪ੍ਰੀਤ, ਛੱਜੂ ਰਾਮ, ਹਰਦੀਪ ਸਿੰਘ ਵਿਰਕ ਆਦਿ ਸਾਮਿਲ ਹਨ।