- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਪੰਚਾਂ ਲਈ 10 ਹਜ਼ਾਰ ਰੁਪਏ ਮਾਣਭੱਤੇ ਦੇਣ ਦਾ ਫੈਸਲਾ ਇਤਿਹਾਸਿਕ

ਸੱਤਪਾਲ ਸਿੰਘ ਕਾਲਾਬੂਲਾ ਪੰਜਾਬੀ ਜਾਗਰਣ, ਮਾਲੇਰਕੋਟਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਹੋਰ ਮਜ਼ਬੂਤੀ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ 15 ਅਗਸਤ ਤੋਂ ਪੰਜਾਬ ਦੇ ਸਾਰੇ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਇਸ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਅਮਰਗੜ੍ਹ ਤੋਂ ਆਪ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੇ ਸਾਂਝੇ ਤੌਰ ਤੇ ਦੱਸਿਆ ਕਿ ਮੌਜੂਦਾ ਸਮੇਂ ਮਿਲ ਰਹੇ ਮਾਣਭੱਤੇ ਵਿਚ ਪੰਜ ਗੁਣਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਕੰਮ ਕਰਦੇ ਹਨ, ਇਸ ਲਈ ਉਹ ਅਣਮੁੱਲੇ ਮਾਣ-ਸਤਿਕਾਰ ਦੇ ਹੱਕਦਾਰ ਹਨ। ਆਗੂਆਂ ਨੇ ਦੱਸਿਆ ਕਿ ਸਰਪੰਚਾਂ ਨੂੰ ਅਗਸਤ ਮਹੀਨੇ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆਂ ਜਾਂਦਾ ਹੈ, ਕਿਉਂਕਿ ਉਨ੍ਹਾਂ ਕੋਲ ਅਥਾਹ ਤਾਕਤ ਹੁੰਦੀ ਹੈ, ਉਨ੍ਹਾਂ ਦੇ ਫ਼ੈਸਲਿਆਂ ਦਾ ਪੂਰੇ ਪਿੰਡ ਵਲੋਂ ਪਾਲਣ ਕੀਤਾ ਜਾਂਦਾ ਹੈ। ਇਸ ਕਰਕੇ ਪਿੰਡ ਵਾਸੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਸਰਪੰਚਾਂ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਹਲਕੇ ਦੇ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਿੰਡਾਂ ਵਿੱਚ ਚਹੁਮੁਖੀ ਵਿਕਾਸ ਕਾਰਜਾਂ ਲਈ ਹੋਰ ਮਿਹਨਤ ਕਰਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਫ਼ੰਡਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਕਰਨ ਤਾਂ ਜੋ ਟੈਕਸ ਦਾਤਾਵਾਂ ਦੇ ਇਕ-ਇਕ ਪੈਸੇ ਦੀ ਸਹੀ ਵਰਤੋਂ ਹੋ ਸਕੇ। ਦੋਵੇਂ ਵਿਧਾਇਕਾਂ ਨੇ ਸਰਪੰਚਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਪਿੰਡ ਪੱਧਰ