ਨਰਿੰਦਰ ਭਿੰਡਰ ਵੱਲੋਂ ਮੁੱਦਾ ਚੁੱਕਣ ਤੋਂ ਬਾਅਦ ਵਿਭਾਗ ਨੇ ਸ਼ੁਰੂ ਕੀਤੀ ਜਾਂਚ ਨਰਿੰਦਰ ਭਿੰਡਰ ਵੱਲੋਂ ਮੁੱਦਾ ਚੁੱਕਣ ਤੋਂ ਬਾਅਦ ਵਿਭਾਗ ਨੇ ਸ਼ੁਰੂ ਕੀਤੀ ਜਾਂਚ
Publish Date: Sun, 20 Sep 2026 04:20 PM (IST)
Updated Date: Sun, 20 Sep 2026 04:23 PM (IST)
ਫੋਟੋ 20ਪੀਟੀਐਲ: 5: ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਨਰਿੰਦਰ ਸਿੰਘ ਭਿੰਡਰ ਨੇ ਸਾਥੀਆਂ ਸਮੇਤ ਬੀਤੇ ਦਿਨੀਂ ਸਨੌਰ ਦੀ ਫਿਰਨੀ ਵਿਖੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਲਈ ਪਾਈਆਂ ਜਾ ਰਹੀਆਂ ਪਾਈਪਾਂ ਦੀ ਗੁਣਵੱਤਾ ’ਤੇ ਚੁੱਕੇ ਗਏ ਮੁੱਦੇ ਦਾ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ। ਨਰਿੰਦਰ ਸਿੰਘ ਭਿੰਡਰ ਨੇ ਆਪਣੀ ਸਨੌਰ ਦੀ ਟੀਮ ਦੇ ਨਾਲ ਨਗਰ ਕੌਂਸਲ ਸਨੌਰ ਦੇ ਕਾਰਜ ਸਾਧਕ ਅਫਸਰ ਲਖਵੀਰ ਸਿੰਘ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲਕੇ ਸਨੌਰ ਦੀ ਫਿਰਨੀ, ਸੀਵਰੇਜ ਦੇ ਤਕਨੀਕੀ ਨੁਕਸ ਨੂੰ ਲੋਕਾਂ ਸਾਹਮਣੇ ਲਿਆਉਣ ਤੇ ਦੋਸ਼ੀ ਮੁਲਾਜ਼ਮਾਂ ਨੂੰ ਸਜ਼ਾ ਦਿਵਾਉਣ ਲਈ ਮੰਗ ਪੱਤਰ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਤਰੀਕੇ ਨਾਲ ਮਾਡ਼ੀ ਗੁਣਵੱਤਾ ਦੀਆਂ ਪਾਈਪਾਂ ਪਾਈਆਂ ਜਾ ਰਹੀਆਂ ਸਨ, ਉਸ ਨਾਲ ਭਵਿੱਖ ’ਚ ਨਿਕਾਸੀ ਦੀ ਸਮੱਸਿਆ ਹੋਰ ਵੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਨ੍ਹਾਂ ਵੱਲੋਂ ਇਹ ਮੁੱਦਾ ਪ੍ਰਮੁੱਖਤਾ ਨਾਲ ਚੁੱਕਣ ਤੋਂ ਬਾਅਦ ਹੁਣ ਸਬੰਧਤ ਵਿਭਾਗ ਨੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਨਰਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਇਹ ਸਿੱਧੇ ਤੌਰ ’ਤੇ ਜਨਤਾ ਨਾਲ ਜੁਡ਼ਿਆ ਮੁੱਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਜਥੇਬੰਦੀ ਤੱਥ ਵੀ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਵੀਰ ਸਾਡੀਆਂ ਸਭ ਦੀਆਂ ਕੋਸ਼ਿਸਾਂ ਰੰਗ ਲਿਆਈਆਂ, ਕਿਉਂਕਿ ਵਿਭਾਗੀ ਵਿਜੀਲੈਂਸ ਜਾਂਚ ਸ਼ੁਰੂ ਹੋ ਗਈ ਹੈ, ਜਿਸ ਲਈ ਅਸੀਂ ਪ੍ਰਸ਼ਾਸ਼ਨ ਦਾ ਧੰਨਵਾਦ ਕਰਦੇ ਹਾਂ।