
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਗਠਜੋੜ ਕਰਨ ਲਈ ਹੋ ਰਿਹਾ ਤ਼ਰਲੋ ਮੱਛੀ: ਮਨਜੀਤ ਮੋਟੇ ਮਾਜਰਾ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਆਪਣੇ ਆਪ ਨੂੰ ਕਿਸਾਨਾਂ ਦਾ ਹਮਾਇਤੀ ਕਹਾਉਣ ਵਾਲਾ ਅਕਾਲੀ ਦਲ ਬਾਦਲ ਹੁਣ ਆਪਣੀ ਸਿਆਸੀ ਕੁਰਸੀ ਬਚਾਉਣ ਖਾਤਰ 750 ਕਿਸਾਨਾਂ ਦੀ ਸ਼ਹਾਦਤ ਲਈ ਜ਼ਿੰਮੇਵਾਰ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰਨ ਲਈ ਤਰਲੋ ਮੱਛੀ ਹੋ ਰਿਹਾ ਹੈ। ਇਹ ਪ੍ਰਗਟਾਵਾ ਬਲਾਕ ਮੋਹਾਲੀ ਕਾਂਗਰਸ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮੋਟੇ ਮਾਜਰਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ ਪੰਜਾਬ ਦੇ ਸੰਵਿਧਾਨਕ ਤੇ ਰਾਜਸੀ ਅਧਿਕਾਰਾਂ ਤੇ ਡਾਕੇ ਮਾਰ ਰਹੀ ਹੈ, ਪੰਜਾਬ ਦਾ ਹੱਕੀ ਰਾਜਧਾਨੀ ਸ਼ਹਿਰ ਚੰਡੀਗੜ੍ਹ ਬਾਰੇ ਸਾਡੇ ਤੋਂ ਖੋਹਣ ਦੀਆਂ ਸਾਜਿਸ਼ਾਂ ਰਚਿਆ ਜਾ ਰਹੀਆਂ ਹਨ ਅਤੇ ਪੰਜਾਬ ਦੀਆਂ ਯੂਨੀਵਰਸਿਟੀਆਂ ’ਚੋਂ ਸੂਬੇ ਦੀ ਨੁਮਾਇੰਦਗੀ ਖਤਮ ਕਰਕੇ ਕੇਂਦਰੀ ਮੁਲਾਜ਼ਮਾਂ ਨੂੰ ਭਰਤੀ ਕੀਤਾ ਜਾ ਰਿਹਾ ਹੈ । ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਮੋਟੇ ਮਾਜਰਾ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਸਰਕਾਰ ਨੇ ਪਹਿਲਾ ਕਿਸਾਨ ਵਿਰੋਧੀ ਤਿੰਨ ਕਾਲੇ ਖੇਤੀ ਕਾਨੂੰਨ ਬਣਾਏ, ਜਿਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੂੰ ਲੰਮਾ ਸਮਾਂ ਦਿੱਲੀ ਦੀਆਂ ਬਰੂਹਾਂ ਤੇ ਸੰਘਰਸ਼ ਕਰਨਾ ਪਿਆ ਅਤੇ ਇਸ ਸੰਘਰਸ਼ ਤੋਂ ਡਰ ਕੇ ਕੇਂਦਰ ਦੀ ਮੋਦੀ ਸਰਕਾਰ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਐਲਾਨ ਕੀਤਾ, ਇਸ ਅੰਦੋਲਨ ਵਿਚ 750 ਦੇ ਕਰੀਬ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਦਾ ਰਾਖਾ ਅਖਵਾਉਣ ਵਾਲਾ ਅਕਾਲੀ ਦਲ ਅੱਜ ਆਪਣੇ ਸਿਆਸੀ ਹਿੱਤਾਂ ਲਈ ਉਸੇ ਭਾਜਪਾ ਦੀ ਸਰਨ ਵਿਚ ਜਾਣ ਲਈ ਉਤਾਵਲਾ ਹੈ ਜਿਸ ਦੀ ਤਾਜਾ ਮਿਸਾਲ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਹਾਲੀਆ ਮੁਲਾਕਾਤ ਤੋਂ ਮਿਲਦੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸੂਝਵਾਨ ਵੋਟਰ ਅਕਾਲੀ ਦਲ ਭਾਜਪਾ ਦੇ ਇਸ ਮੌਕਾਪ੍ਰਸਤ ਗਠਜੋੜ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ, ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਗੱਠਜੋੜ ਨੂੰ ਪੂਰੀ ਤਰ੍ਹਾਂ ਨਕਾਰ ਤੇ ਧਰਮ ਨਿਰਪੱਖ ਕਾਂਗਰਸ ਪਾਰਟੀ ਦੇ ਅਗਾਂਹਵਧੂ ਉਮੀਦਵਾਰਾਂ ਨੂੰ ਜਿਤਾ ਕੇ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ ਤਾਂ ਜੋ ਸੂਬੇ ਵਿੱਚ ਬੰਦ ਪਏ ਵਿਕਾਸ ਕਾਰਜਾਂ ਨੂੰ ਲੀਹਾਂ ਤੇ ਤੋਰਿਆ ਜਾ ਸਕੇ।