ਸਰਕਾਰ ਦਾ ਮੰਤਵ ਲੋਕਾਂ ਨੂੰ ਸੁਵਿਧਾਵਾਂ ਦੇਣਾ : ਮੰਤਰੀ ਗੋਇਲ
ਸਰਕਾਰ ਦਾ ਮੰਤਵ ਲੋਕਾਂ ਨੂੰ ਸੁਵਿਧਾਵਾਂ ਦੇਣਾ ਅਤੇ ਜ਼ਿੰਦਗੀ ਸੁਖਾਲੀ ਬਣਾਉਣਾ : ਮੰਤਰੀ
Publish Date: Mon, 06 Apr 2026 04:36 PM (IST)
Updated Date: Tue, 07 Apr 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਨੇੜਲੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ।ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਲਈ ਨਿਰਦੇਸ਼ ਦਿੱਤੇ ਗਏ।